ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਪਹਿਲੀ ਸੂਚੀ ਜਾਰੀ ਹੋਣ ਜਾ ਰਹੀ ਹੈ। ਖ਼ਬਰ ਮਿਲੀ ਹੈ ਕਿ ਅਗਲੇ ਇਕ ਘੰਟੇ 'ਚ ਪਾਰਟੀ ਵਲੋਂ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਹਿਲੀ ਸੂਚੀ 'ਚ 30 ਤੋਂ 40 ਦੇ ਕਰੀਬ ਉਮੀਦਵਾਰਾਂ ਦੇ ਨਾਮ ਦਾ ਐਲਾਨ ਹੋ ਸਕਦਾ ਹੈ। ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸੂਚੀ 'ਚ ਜ਼ਿਆਦਾਤਰ ਪੁਰਾਣੇ ਚਿਹਰਿਆਂ ਨੂੰ ਹੀ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਭਾਜਪਾ ਪੰਜਾਬ 'ਚ 23 ਸੀਟਾਂ 'ਤੇ ਚੋਣਾਂ ਲੜਦੀ ਰਹੀ ਹੈ, ਜਦੋਂ ਕਿ ਬਾਕੀ ਸੀਟਾਂ 'ਤੇ ਅਕਾਲੀ ਦਲ ਚੋਣ ਲੜਦਾ ਰਿਹਾ। ਭਾਜਪਾ ਦਾ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਨਾਲ ਗਠਜੋੜ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ 65 ਸੀਟਾਂ 'ਤੇ ਭਾਜਪਾ, 40 ਦੇ ਕਰੀਬ ਸੀਟਾਂ 'ਤੇ ਪੰਜਾਬ ਲੋਕ ਕਾਂਗਰਸ ਅਤੇ 10 ਸੀਟਾਂ 'ਤੇ ਸੰਯੁਕਤ ਅਕਾਲੀ ਦਲ ਚੋਣ ਲੜੇਗਾ।
ਮਹਾਤਮਾ ਗਾਂਧੀ ’ਤੇ ਵਿਵਾਦਿਤ ਟਿੱਪਣੀ ਮਾਮਲਾ: ਕਾਲੀਚਰਨ ਨੂੰ ਪੁਣੇ ਪੁਲਸ ਨੇ ਨਿਆਂਇਕ ਹਿਰਾਸਤ ’ਚ ਭੇਜਿਆ
NEXT STORY