ਨੈਸ਼ਨਲ ਡੈਸਕ : ਅਯੁੱਧਿਆ ਦੇ ਰਾਮ ਮੰਦਰ 'ਚ ਹੋਏ ਕਥਿਤ ਦਾਨ ਘੁਟਾਲੇ ਮਾਮਲੇ 'ਚ ਇੱਕ ਐੱਫਆਈਆਰ ਦਰਜ ਕਰ ਦਿੱਤੀ ਗਈ ਹੈ। ਐੱਸਆਈਟੀ ਦੀ ਸਿਫਾਰਸ਼ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਕੀਤੀ ਗਈ। ਇਹ ਪਰਚਾ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ ਸੀ। ਇਹ ਮਾਮਲਾ ਕ੍ਰਿਸ਼ਨ ਮੋਹਨ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਫਆਈਆਰ ਵਿੱਚ ਛੇ ਵਿਅਕਤੀਆਂ ਦੇ ਨਾਮ ਸ਼ਾਮਲ ਹਨ।
ਐਫਆਈਆਰ ਕਈ ਧਾਰਾਵਾਂ ਅਧੀਨ ਦਰਜ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਨਿਰਦੇਸ਼ਾਂ 'ਤੇ ਐਫਆਈਆਰ ਅਪਰਾਧਿਕ ਪ੍ਰਕਿਰਿਆ ਸੰਹਿਤਾ (ਸੀਆਰਪੀਸੀ) ਦੀ ਧਾਰਾ 306, 316(5), 317(4), 317(5), 61, ਅਤੇ 3(5) ਅਧੀਨ ਦਰਜ ਕੀਤੀ ਗਈ। ਹੁਣ ਸਾਰਿਆਂ ਦੀਆਂ ਨਜ਼ਰਾਂ ਮਾਮਲੇ ਵਿੱਚ ਅੱਗੇ ਦੀ ਜਾਂਚ ਅਤੇ ਸੰਭਾਵਿਤ ਕਾਰਵਾਈ 'ਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ
NEXT STORY