ਨੈਸ਼ਨਲ ਡੈਸਕ : ਐਤਵਾਰ ਨੂੰ ਉਤਰਾਖੰਡ ਦੇ ਹਰਿਦੁਆਰ 'ਚ ਮਨਸਾ ਦੇਵੀ ਮੰਦਰ ਵਿੱਚ ਭਗਦੜ ਮਚਣ ਨਾਲ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਲਗਭਗ ਤਿੰਨ ਦਰਜਨ ਲੋਕ ਜ਼ਖਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਹਰਿਦੁਆਰ ਦੇ ਸੀਨੀਅਰ ਪੁਲਸ ਸੁਪਰਡੈਂਟ ਪ੍ਰਮੋਦ ਡੋਬਲ ਨੇ ਦੱਸਿਆ ਕਿ ਮੰਦਰ ਸੜਕ 'ਤੇ ਭਗਦੜ ਮਚਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ 35 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਨੂੰ ਉੱਚ ਸਿਹਤ ਕੇਂਦਰਾਂ ਵਿੱਚ ਰੈਫਰ ਕੀਤਾ ਗਿਆ ਹੈ।
"Uttarakhand | 6 people dead in a stampede after a huge crowd gathered at the Mansa Devi temple in Haridwar. I am leaving for the spot. A detailed report of the incident is awaited: Garhwal Division Commissioner Vinay Shankar Pandey to ANI pic.twitter.com/nTLNf6DG9j
— ANI (@ANI) July 27, 2025
ਡੋਬਲ ਦੇ ਅਨੁਸਾਰ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਭਗਦੜ ਬਿਜਲੀ ਦੇ ਕਰੰਟ ਦੀਆਂ ਅਫਵਾਹਾਂ ਕਾਰਨ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ 9.30 ਵਜੇ ਦੇ ਕਰੀਬ ਮਨਸਾ ਦੇਵੀ ਮੰਦਰ ਦੀ ਪੌੜੀ 'ਤੇ ਵਾਪਰੀ। ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ 'ਪੋਸਟ' ਸਾਂਝੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਨਸਾ ਦੇਵੀ ਮੰਦਰ ਸੜਕ 'ਤੇ ਭਗਦੜ ਦੀ ਬਹੁਤ ਦੁਖਦਾਈ ਖ਼ਬਰ ਮਿਲੀ ਹੈ। ਉਨ੍ਹਾਂ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF), ਸਥਾਨਕ ਪੁਲਸ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ, "ਮੈਂ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮੈਂ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਮਾਤਾ ਰਾਣੀ ਅੱਗੇ ਅਰਦਾਸ ਕਰਦਾ ਹਾਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਨੇ ਸਾਬਕਾ ਰਾਸ਼ਟਰਪਤੀ ਅਬਦੁੱਲ ਕਲਾਮ ਨੂੰ ਉਨ੍ਹਾਂ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
NEXT STORY