ਨੈਸ਼ਨਲ ਡੈਸਕ : ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਗੱਠਜੋੜ ਸਰਕਾਰ 2 ਲੱਖ ਰੁਪਏ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਮੁਫ਼ਤ ਬਿਜਲੀ ਦਾ ਕੋਟਾ ਵਧਾ ਕੇ 200 ਯੂਨਿਟ ਕਰਨ 'ਤੇ ਵਿਚਾਰ ਕਰ ਰਹੀ ਹੈ। ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਜਮਸ਼ੇਦਪੁਰ ਦੇ ਗਾਂਧੀ ਮੈਦਾਨ ਵਿੱਚ ਆਯੋਜਿਤ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਸੋਰੇਨ ਨੇ ਕਿਹਾ, ''ਅਸੀਂ ਪਹਿਲਾਂ ਵੀ ਕਿਸਾਨਾਂ ਦਾ 40,000 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ ਅਤੇ ਹੁਣ ਇਸਨੂੰ ਵਧਾ ਕੇ 2 ਲੱਖ ਰੁਪਏ ਕਰਨ ਦੀ ਯੋਜਨਾ ਹੈ। ਇਸੇ ਤਰ੍ਹਾਂ ਮੁਫ਼ਤ ਬਿਜਲੀ ਦੇ 125 ਯੂਨਿਟਾਂ ਦੇ ਮੌਜੂਦਾ ਆਧਾਰ ਨੂੰ ਵਧਾ ਕੇ 200 ਯੂਨਿਟ ਕੀਤਾ ਜਾਵੇਗਾ।''
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਦੂਜੇ ਪਾਸੇ ਇਸ ਮਾਮਲੇ ਦੇ ਸਬੰਧ ਵਿਚ ਹੋਰ ਜਾਣਕਾਰੀ ਦਿੰਦੇ ਹੋਏ ਝਾਰਖੰਡ ਦੇ ਖੇਤੀਬਾੜੀ ਮੰਤਰੀ ਬਾਦਲ ਪੱਤਰਲੇਖ ਨੇ ਕਿਹਾ ਕਿ ਸੂਬਾ ਸਰਕਾਰ ਨੇ 1.91 ਲੱਖ ਤੋਂ ਵੱਧ ਕਿਸਾਨਾਂ ਨੂੰ ਰਾਹਤ ਦੇਣ ਲਈ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ। ਰਾਂਚੀ ਵਿੱਚ ਰਾਜ ਪੱਧਰੀ ਬੈਂਕਰਜ਼ ਕਮੇਟੀ (ਐੱਸਐੱਲਬੀਸੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਨੇ ਬੈਂਕਾਂ ਨੂੰ ਇਸ ਸਬੰਧ ਵਿੱਚ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ, "ਕਿਸਾਨਾਂ ਦੁਆਰਾ 31 ਮਾਰਚ, 2020 ਤੱਕ ਲਏ ਗਏ 50,000 ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਦੇ ਕਰਜ਼ੇ ਨੂੰ ਇੱਕ ਵਾਰ ਦੇ ਹੱਲ ਵਜੋਂ ਮੁਆਫ਼ ਕੀਤਾ ਜਾਵੇਗਾ।" 2021-22 ਦੌਰਾਨ ਸੂਬਾ ਸਰਕਾਰ ਨੇ 50,000 ਰੁਪਏ ਤੱਕ ਦੇ ਫ਼ਸਲੀ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ
ਪੱਤਰਲੇਖ ਨੇ ਕਿਹਾ, ''ਆਪਣੇ ਵਾਅਦੇ ਅਨੁਸਾਰ ਰਾਜ ਸਰਕਾਰ ਨੇ 4.73 ਲੱਖ ਤੋਂ ਵੱਧ ਕਿਸਾਨਾਂ ਦਾ 50,000 ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਝਾਰਖੰਡ ਸਰਕਾਰ ਨੇ ਬੈਂਕਾਂ ਨੂੰ 1900 ਕਰੋੜ ਰੁਪਏ ਦਿੱਤੇ ਹਨ।'' ਮੁੱਖ ਮੰਤਰੀ ਚੰਪਈ ਸੋਰੇਨ ਨੇ ਟਿਕਾਊ ਰੋਜ਼ੀ-ਰੋਟੀ ਲਈ ਕਾਰੋਬਾਰ ਸ਼ੁਰੂ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ 40 ਫ਼ੀਸਦੀ ਸਬਸਿਡੀ ਦੇ ਨਾਲ 25 ਲੱਖ ਰੁਪਏ ਦਾ ਕਰਜ਼ਾ ਦੇਣ ਦੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ 40,000 ਸਹਾਇਕ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਜੋ ਸਤੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ ਅਤੇ ਕਬਾਇਲੀ ਅਤੇ ਖੇਤਰੀ ਭਾਸ਼ਾ ਦੇ ਅਧਿਆਪਕਾਂ ਦੀ ਭਰਤੀ ਅਗਲੇ ਮਹੀਨੇ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਨਾਗਰਿਕ ਦੀ ਲਾਸ਼ ਲਾਹੌਲ-ਸਪੀਤੀ 'ਚ ਮਿਲੀ, 3 ਦਿਨ ਤੋਂ ਸੀ ਲਾਪਤਾ
NEXT STORY