ਨੈਸ਼ਨਲ ਡੈਸਕ : ਭਾਰੀ ਬਾਰਿਸ਼ ਤੋਂ ਬਾਅਦ ਬਾਲਟਾਲ ਰੂਟ 'ਤੇ ਅਮਰਨਾਥ ਯਾਤਰਾ ਐਤਵਾਰ ਨੂੰ ਮੁਅੱਤਲ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਨਾਲ ਹੁਣ ਇਹ ਯਾਤਰਾ ਦੋਵਾਂ ਰੂਟਾਂ 'ਤੇ ਮੁਅੱਤਲ ਹੋ ਗਈ ਹੈ। ਬੁੱਧਵਾਰ ਨੂੰ ਪਹਿਲਗਾਮ ਰੋਡ ਨੂੰ ਮੁਰੰਮਤ ਦੇ ਕੰਮ ਲਈ ਬੰਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਚਾਰ ਮੰਜ਼ਿਲਾ ਇਮਾਰਤ ਦੀ ਪਾਰਕਿੰਗ 'ਚ ਲੱਗੀ ਅੱਗ, 6 ਔਰਤਾਂ ਸਣੇ 14 ਲੋਕ ਹਸਪਤਾਲ 'ਚ ਦਾਖ਼ਲ
ਕਸ਼ਮੀਰ ਦੇ ਡਵੀਜ਼ਨਲ ਕਮਿਸ਼ਨਰ ਵੀਕੇ ਬਿਧੂਰੀ ਨੇ ਦੱਸਿਆ ਕਿ ਐਤਵਾਰ ਨੂੰ ਅਮਰਨਾਥ ਯਾਤਰਾ ਦੇ ਦੋਵੇਂ ਰੂਟਾਂ ਪਹਿਲਗਾਮ ਅਤੇ ਬਾਲਟਾਲ ਰੂਟਾਂ 'ਤੇ ਭਾਰੀ ਬਾਰਿਸ਼ ਹੋਈ। ਉਨ੍ਹਾਂ ਕਿਹਾ, 'ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਦੇ ਬਾਲਟਾਲ ਰੂਟ 'ਤੇ ਤੁਰੰਤ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਕਰਨ ਦੀ ਲੋੜ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੱਲ੍ਹ ਵੀ ਬਾਲਟਾਲ ਰੂਟ ਤੋਂ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਯਾਤਰਾ ਬਾਰੇ ਹੋਰ ਜਾਣਕਾਰੀ ਬਾਅਦ ਵਿਚ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡ੍ਰੈਗਨ ਦੀ ਨਵੀਂ ਚਾਲ : ਭਾਰਤ, ਤਜ਼ਾਕਿਸਤਾਨ, ਭੂਟਾਨ, ਵੀਅਤਨਾਮ ਸਰਹੱਦ ’ਤੇ ਸਥਾਪਿਤ ਕਰ ਰਿਹੈ ਬਸਤੀਆਂ
NEXT STORY