ਨਵੀਂ ਦਿੱਲੀ- ਵਿਦੇਸ਼ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਮੈਡੀਕਲ ਕਮਿਸ਼ਨ (ਐੱਨ.ਐੱਮ.ਸੀ.) ਨੇ ਨਵੇਂ ਮਾਪਦੰਡ ਜਾਰੀ ਕਰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਵਿਦੇਸ਼ੀ ਸੰਸਥਾਵਾਂ ਤੋਂ ਡਾਕਟਰ ਬਣਨ ਲਈ ਅੰਗਰੇਜ਼ੀ ਮਾਧਿਅਮ ਵਿਚ ਪੜ੍ਹਾਈ ਕਰਨਾ ਲਾਜ਼ਮੀ ਹੋਵੇਗਾ। ਰੂਸੀ, ਚੀਨੀ ਜਾਂ ਹੋਰ ਸਥਾਨਕ ਭਾਸ਼ਾਵਾਂ ਵਿਚ ਕੀਤੀ ਗਈ ਮੈਡੀਕਲ ਪੜ੍ਹਾਈ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।
ਅੰਗਰੇਜ਼ੀ ਮਾਧਿਅਮ ਲਾਜ਼ਮੀ, ਨਿਯਮ ਸਖ਼ਤ
ਕਮਿਸ਼ਨ ਅਨੁਸਾਰ ਵਿਦੇਸ਼ ਜਾ ਕੇ ਐੱਮ.ਬੀ.ਬੀ.ਐੱਸ. ਕਰਨ ਵਾਲੇ ਵਿਦਿਆਰਥੀਆਂ ਨੂੰ ਉਸੇ ਭਾਸ਼ਾ ਵਿਚ ਪੜ੍ਹਾਈ ਕਰਨੀ ਪਵੇਗੀ ਜੋ ਭਾਰਤ ਵਿਚ ਮਾਨਤਾ ਪ੍ਰਾਪਤ ਹੈ ਭਾਵ ਅੰਗਰੇਜ਼ੀ ਮਾਧਿਅਮ ਤੋਂ ਬਿਨਾਂ ਡਿਗਰੀ ਨੂੰ ਵੈਲਿਡ ਨਹੀਂ ਮੰਨਿਆ ਜਾਵੇਗਾ। ਐੱਨ.ਐੱਮ.ਸੀ. ਦਾ ਕਹਿਣਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਭਵਿੱਖ ਅਤੇ ਮਰੀਜ਼ਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ ਤਾਂ ਜੋ ਡਾਕਟਰਾਂ ਦੀ ਗੁਣਵੱਤਾ ਵਿਚ ਕੋਈ ਕਮੀ ਨਾ ਆਵੇ।
ਨੀਟ ਪਾਸ ਕਰਨੀ ਵੀ ਜ਼ਰੂਰੀ
ਨਵੇਂ ਨਿਯਮਾਂ ਤਹਿਤ ਵਿਦੇਸ਼ ਤੋਂ ਮੈਡੀਕਲ ਦੀ ਪੜ੍ਹਾਈ ਪੂਰੀ ਕਰ ਕੇ ਭਾਰਤ ਵਾਪਸ ਆਉਣ ਵਾਲੇ ਵਿਦਿਆਰਥੀਆਂ ਲਈ ਪ੍ਰੈਕਟਿਸ ਸ਼ੁਰੂ ਕਰਨ ਤੋਂ ਪਹਿਲਾਂ ਨੀਟ ਦੀ ਪ੍ਰੀਖਿਆ ਪਾਸ ਕਰਨੀ ਲਾਜ਼ਮੀ ਹੋਵੇਗੀ। ਇੰਨਾ ਹੀ ਨਹੀਂ, ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਇਹ ਸਾਬਤ ਕਰਨਾ ਪਵੇਗਾ ਕਿ ਉਨ੍ਹਾਂ ਨੇ ਜਿਸ ਸੰਸਥਾ ਤੋਂ ਡਿਗਰੀ ਲਈ ਹੈ, ਉੱਥੇ ਪੜ੍ਹਾਈ ਅੰਗਰੇਜ਼ੀ ਮਾਧਿਅਮ ਵਿਚ ਹੀ ਹੋਈ ਹੈ।
ਇਹ ਵੀ ਪੜ੍ਹੋ- 'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ ਟਰੰਪ ਦੀ MadMan ਥਿਊਰੀ
ਘੱਟ ਖਰਚੇ ਕਾਰਨ ਵਿਦੇਸ਼ ਦਾ ਰੁਖ਼
ਜ਼ਿਕਰਯੋਗ ਹੈ ਕਿ ਭਾਰਤ ਵਿਚ ਮੈਡੀਕਲ ਸਿੱਖਿਆ ਮਹਿੰਗੀ ਹੋਣ ਕਾਰਨ ਕਈ ਵਿਦਿਆਰਥੀ ਵਿਦੇਸ਼ ਦਾ ਰੁਖ਼ ਕਰਦੇ ਹਨ। ਜਿੱਥੇ ਭਾਰਤ ਵਿਚ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫੀਸ ਲੱਖਾਂ ਵਿਚ ਹੁੰਦੀ ਹੈ, ਉੱਥੇ ਵਿਦੇਸ਼ ਵਿਚ 20 ਤੋਂ 25 ਲੱਖ ਰੁਪਏ ਵਿਚ ਪੂਰਾ ਕੋਰਸ ਹੋ ਜਾਂਦਾ ਹੈ। ਇਸੇ ਕਾਰਨ ਵਿਦਿਆਰਥੀ ਰੂਸ, ਚੀਨ ਤੇ ਸੋਵੀਅਤ ਦੇਸ਼ਾਂ ਨੂੰ ਤਰਜੀਹ ਦਿੰਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਮੈਡੀਕਲ ਸਿੱਖਿਆ ਵਿਚ ਪਾਰਦਰਸ਼ਤਾ ਆਵੇਗੀ ਅਤੇ ਸਿਰਫ਼ ਯੋਗ ਵਿਦਿਆਰਥੀ ਹੀ ਡਾਕਟਰ ਬਣ ਸਕਣਗੇ। ਹਾਲਾਂਕਿ ਇਸ ਨਾਲ ਪਹਿਲਾਂ ਤੋਂ ਹੀ ਵਿਦੇਸ਼ਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਨਵੀਆਂ ਚੁਣੌਤੀਆਂ ਜ਼ਰੂਰ ਖੜ੍ਹੀਆਂ ਹੋ ਗਈਆਂ ਹਨ।
ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ’ਤੇ ਅਸਰ
ਜਾਣਕਾਰੀ ਅਨੁਸਾਰ ਹਰ ਸਾਲ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਰੂਸ, ਚੀਨ ਤੇ ਹੋਰ ਦੇਸ਼ਾਂ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਜਾਂਦੇ ਹਨ। ਇਨ੍ਹਾਂ ਵਿਚੋਂ 70 ਤੋਂ 80 ਫੀਸਦੀ ਵਿਦਿਆਰਥੀ ਸਥਾਨਕ ਭਾਸ਼ਾਵਾਂ ਵਿਚ ਹੀ ਪੜ੍ਹਾਈ ਕਰਦੇ ਹਨ। ਐੱਨ.ਐੱਮ.ਸੀ. ਦੇ ਇਸ ਫੈਸਲੇ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ’ਤੇ ਅਸਰ ਪੈ ਸਕਦਾ ਹੈ।
ਇਹ ਵੀ ਪੜ੍ਹੋ- ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ Bag ਤੇ ਕੱਪੜੇ ਲੈ ਪਾਕਿ ਪਹੁੰਚਿਆ ਇਰਾਨੀ ਵਫ਼ਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਲੀਪੈਡ ਦੀ ਬਜਾਏ ਕਾਰ ਪਾਰਕਿੰਗ 'ਚ ਉਤਰਿਆ ਮੰਤਰੀ ਭੁਜਬਲ ਦਾ ਹੈਲੀਕਾਪਟਰ, ਦ੍ਰਿਸ਼ ਦੇਖ ਸੁੱਕੇ ਲੋਕਾਂ ਦੇ ਸਾਹ
NEXT STORY