ਨੈਸ਼ਨਲ ਡੈਸਕ- ਤਾਮਿਲਨਾਡੂ ਦੀ ਰਾਜਨੀਤੀ 'ਚ ਵੱਡਾ ਧਮਾਕਾ ਹੋਇਆ ਹੈ, ਜਿੱਥੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਓ. ਪਨੀਰਸੇਲਵਮ ਦੀ ਅਗਵਾਈ ਵਾਲੀ ਏ.ਆਈ.ਏ.ਡੀ.ਐੱਮ.ਕੇ. ਕੈਡਰ ਰਾਈਟਸ ਰਿਟ੍ਰੀਵਲ ਕਮੇਟੀ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਨਤੰਤਰਿਕ ਗਠਜੋੜ (ਰਾਜਗ) ਤੋਂ ਨਾਤਾ ਤੋੜ ਲਿਆ ਹੈ। ਕਮੇਟੀ ਦੇ ਸਲਾਹਕਾਰ ਤੇ ਸੀਨੀਅਰ ਆਗੂ ਪੀ.ਐੱਸ. ਰਾਮਚੰਦਰਨ ਨੇ ਇਸ ਫ਼ੈਸਲੇ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਬਣ ਗਿਆ ਅੱਗ ਦਾ ਗੋਲ਼ਾ
ਰਾਮਚੰਦਰਨ ਨੇ ਹੋਰ ਆਗੂਆਂ ਦੀ ਮੌਜੂਦਗੀ 'ਚ ਕਿਹਾ ਕਿ ਹੁਣ ਤੋਂ ਏ.ਆਈ.ਏ.ਡੀ.ਐੱਮ.ਕੇ. ਕੈਡਰ ਰਾਈਟਸ ਰਿਟ੍ਰੀਵਲ ਕਮੇਟੀ ਰਾਸ਼ਟਰੀ ਜਨਤਾਂਤਰਿਕ ਗਠਬੰਧਨ ਦਾ ਹਿੱਸਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਸੂਬੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨਗੇ ਤੇ ਭਵਿੱਖ 'ਚ ਗਠਜੋੜ ਨਾਲ ਸਬੰਧਿਤ ਫ਼ੈਸਲੇ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਕੀਤੇ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਸਰਕਾਰ ਨੇ ਕਿਸਾਨਾਂ ਤੇ ਰੇਲਵੇ ਲਈ ਕੀਤੇ ਵੱਡੇ ਐਲਾਨ
NEXT STORY