ਨਵੀਂ ਦਿੱਲੀ- ਦਿੱਲੀ ਦੀ ਤਿਹਾੜ ਜੇਲ੍ਹ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਉੱਤਰ ਪ੍ਰਦੇਸ਼ ਦਾ ਇਕ ਗੈਂਗਸਟਰ ਫਰਲੋ ਮਿਲਣ ਮਗਰੋਂ ਫ਼ਰਾਰ ਹੋ ਗਿਆ ਹੈ। ਗੈਂਗਸਟਰ ਦੇ ਫਰਾਰ ਹੋਣ ਦੀ ਜਾਣਕਾਰੀ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਲੀ ਪੁਲਸ ਤੇ ਉੱਤਰ ਪ੍ਰਦੇਸ਼ ਦੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਫਰਾਰ ਹੋਏ ਗੈਂਗਸਟਰ ਦੀ ਪਛਾਣ ਸੋਹਰਾਬ ਵਜੋਂ ਹੋਈ ਹੈ। ਉਸ ਨੂੰ ਆਪਣੇ ਪਰਿਵਾਰ ਨਾਲ ਮਿਲਣ ਲਈ ਫਰਲੋ ਮਿਲੀ ਸੀ ਤੇ ਉਸ ਨੂੰ 2 ਦਿਨ ਪਹਿਲਾਂ ਤਿਹਾੜ ਜੇਲ੍ਹ ਵਾਪਸ ਆ ਕੇ ਸਰੰਡਰ ਕਰਨਾ ਸੀ, ਪਰ ਉਹ 2 ਦਿਨ ਬੀਤ ਜਾਣ ਦੇ ਬਾਅਦ ਵੀ ਵਾਪਸ ਨਹੀਂ ਆਇਆ। ਉਸ ਨੇ ਲਖਨਊ 'ਚ ਇਕੋ ਦਿਨ 3 ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ, ਜਿਸ ਕਾਰਨ ਉਸ ਨੂੰ ਤਿਹਾੜ ਜੇਲ੍ਹ 'ਚ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ- ਕਹਿਰ ਵਰ੍ਹਾਊ ਮੀਂਹ, ਤੂਫ਼ਾਨ ਤੇ ਬਿਜਲੀ ! 6 ਜੁਲਾਈ ਲਈ ਹੋ ਗਈ ਡਰਾਉਣੀ ਭਵਿੱਖਬਾਣੀ, ਪ੍ਰਸ਼ਾਸਨ ਨੇ ਵੀ...
ਜਦੋਂ ਉਸ ਦਾ ਕੋਈ ਸੁਰ-ਪਤਾ ਨਹੀਂ ਲੱਗਾ ਤਾਂ ਤਿਹਾੜ ਜੇਲ੍ਹ ਨੇ ਇਸ ਦੀ ਸੂਚਨਾ ਸਬੰਧਤ ਏਜੰਸੀਆਂ ਨੂੰ ਦੇ ਦਿੱਤੀ ਹੈ, ਜਿਸ ਮਗਰੋਂ ਉਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਤਿਹਾੜ ਜੇਲ੍ਹ 'ਚ ਬੰਦ ਕੈਦੀ ਐਮਰਜੈਂਸੀ ਦੀ ਸਥਿਤੀ 'ਚ ਫਰਲੋ ਲੈਂਦੇ ਹਨ, ਤਾਂ ਜੋ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣ ਤੇ ਫਰਲੋ ਦੀ ਮਿਆਦ ਪੂਰੀ ਹੋਣ ਮਗਰੋਂ ਉਨ੍ਹਾਂ ਨੂੰ ਵਾਪਸ ਸਰੰਡਰ ਕਰਨਾ ਪੈਂਦਾ ਹੈ, ਪਰ ਸੋਹਰਾਬ ਨੇ ਸਰੰਡਰ ਨਹੀਂ ਕੀਤਾ, ਜਿਸ ਮਗਰੋਂ ਹੁਣ ਉਸ ਦੀ ਭਾਲ 'ਚ ਏਜੰਸੀਆਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਡਿਊਟੀ 'ਤੇ ਤਾਇਨਾਤ ਫ਼ੌਜੀ ਜਵਾਨ ਦੇ ਵੱਜੀ ਗੋਲ਼ੀ, ਮੌਕੇ 'ਤੇ ਹੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਤਵਾਦੀ ਸਾਜ਼ਿਸ਼ ਨਾਕਾਮ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
NEXT STORY