ਨੈਸ਼ਨਲ ਡੈਸਕ : ਮਹਾਰਾਸ਼ਟਰ ਤੋਂ ਦੁਖਦਾਈ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੰਢਰਪੁਰ 'ਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਖੂਹ 'ਚ ਡਿੱਗ ਗਈ। 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਮ੍ਰਿਤਕ ਪੰਢਰਪੁਰ ਤਾਲੁਕਾ ਦੇ ਰੰਜਨੀ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਇਹ ਹਾਦਸਾ ਸੋਲਾਪੁਰ ਜ਼ਿਲ੍ਹੇ ਦੀ ਮਾਲਸ਼ੀਰਸ ਤਹਿਸੀਲ 'ਚ ਮਹਸਵੜ-ਪੰਢਰਪੁਰ ਸੜਕ 'ਤੇ ਤੰਦੂਵਾੜੀ ਪਿੰਡ ਦੇ ਨੇੜੇ ਵਾਪਰਿਆ। ਹਾਦਸੇ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਮ੍ਰਿਤਕਾਂ ਵਿੱਚ ਉਹ ਸ਼ਰਧਾਲੂ ਸ਼ਾਮਲ ਦੱਸੇ ਜਾ ਰਹੇ ਹਨ, ਜੋ ਮਹਸਵੜ ਦੇ ਸਿੱਧਨਾਥ ਮੰਦਰ ਦੇ ਦਰਸ਼ਨ ਕਰਨ ਗਏ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਹ ਆਪਣੇ ਪਿੰਡ ਵਾਪਸ ਆ ਰਹੇ ਸਨ।
ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਹਾਲਾਂਕਿ, ਇਹ ਕਿਹਾ ਜਾ ਰਿਹਾ ਹੈ ਕਿ ਹਾਦਸਾ ਡਰਾਈਵਰ ਦੇ ਕੰਟਰੋਲ ਗੁਆਉਣ ਕਾਰਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਖੂਹ ਸੜਕ ਦੇ ਕਿਨਾਰੇ ਸਥਿਤ ਸੀ ਅਤੇ ਪਾਣੀ ਨਾਲ ਭਰਿਆ ਹੋਇਆ ਸੀ। ਖੂਹ 'ਚ ਕੋਈ ਰੇਲਿੰਗ ਨਹੀਂ ਸੀ, ਇਸ ਲਈ ਪਿਕਅੱਪ ਸਿੱਧਾ ਪਾਣੀ ਵਿੱਚ ਡਿੱਗ ਗਿਆ, ਜਿਸ ਨਾਲ 8 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ 8 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਮ੍ਰਿਤਕਾਂ ਵਿੱਚ 4 ਔਰਤਾਂ ਅਤੇ 4 ਬੱਚੇ ਸ਼ਾਮਲ ਹਨ। 7 ਲੋਕਾਂ ਨੂੰ ਵੀ ਬਚਾਇਆ ਗਿਆ ਹੈ ਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਸੋਲਾਪੁਰ ਦੇ ਸਰਪ੍ਰਸਤ ਮੰਤਰੀ ਜੈਕੁਮਾਰ ਗੋਰ ਨੇ ਕਿਹਾ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
FSSAI ਦੀ ਵੱਡੀ ਕਾਰਵਾਈ ! 8 ਫੂਡ ਕੰਪਨੀਆਂ 'ਤੇ ਕੰਪਨੀਆਂ ਭੇਜਿਆ ਨੋਟਿਸ
NEXT STORY