ਨੈਸ਼ਨਲ ਡੈਸਕ : ਇਲਾਹਾਬਾਦ ਹਾਈ ਕੋਰਟ ਨੇ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਫਸੇ ਸਵਾਮੀ ਅਵੀਮੁਕਤੇਸ਼ਵਰਾਨੰਦ ਸਰਸਵਤੀ ਅਤੇ ਉਨ੍ਹਾਂ ਦੇ ਚੇਲੇ ਸਵਾਮੀ ਮੁਕੁੰਦਾਨੰਦ ਗਿਰੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਦੋਵਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਵੀਕਾਰ ਕਰ ਲਈ ਹੈ, ਜਿਸ ਨਾਲ ਹੁਣ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲੱਗ ਗਈ ਹੈ।
ਇਹ ਅਹਿਮ ਫੈਸਲਾ ਜਸਟਿਸ ਜਿਤੇਂਦਰ ਕੁਮਾਰ ਸਿਨਹਾ ਦੀ ਸਿੰਗਲ ਬੈਂਚ ਵੱਲੋਂ ਸੁਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ 27 ਫਰਵਰੀ ਨੂੰ ਸੁਣਵਾਈ ਪੂਰੀ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਉਦੋਂ ਤੱਕ ਗ੍ਰਿਫਤਾਰੀ 'ਤੇ ਵੀ ਰੋਕ ਲਗਾਈ ਸੀ,। ਸਵਾਮੀ ਅਵੀਮੁਕਤੇਸ਼ਵਰਾਨੰਦ ਅਤੇ ਉਨ੍ਹਾਂ ਦੇ ਚੇਲੇ ਨੇ ਗ੍ਰਿਫਤਾਰੀ ਤੋਂ ਬਚਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਇਹ ਹੈ ਪੂਰਾ ਮਾਮਲਾ
ਸਵਾਮੀ ਅਵੀਮੁਕਤੇਸ਼ਵਰਾਨੰਦ ਵਿਰੁੱਧ ਸਵਾਮੀ ਰਾਮਭਦਰਾਚਾਰੀਆ ਦੇ ਚੇਲੇ ਆਸ਼ੂਤੋਸ਼ ਬ੍ਰਹਮਚਾਰੀ ਅਤੇ ਇੱਕ ਨਾਬਾਲਗ ਸਮੇਤ ਦੋ ਹੋਰ ਲੋਕਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ। ਦਰਜ ਐਫਆਈਆਰ (FIR) ਅਨੁਸਾਰ, ਦੋਸ਼ੀਆਂ 'ਤੇ ਗੁਰੂਕੁਲ ਅਤੇ ਮਾਘ ਮੇਲੇ ਵਰਗੀਆਂ ਧਾਰਮਿਕ ਸਭਾਵਾਂ ਦੌਰਾਨ ਜਿਨਸੀ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਹਾਲਾਂਕਿ, ਰਾਜ ਸਰਕਾਰ ਅਤੇ ਸ਼ਿਕਾਇਤਕਰਤਾ ਦੇ ਵਕੀਲਾਂ ਨੇ ਇਸ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਸੀ।
ਸਵਾਮੀ ਅਵੀਮੁਕਤੇਸ਼ਵਰਾਨੰਦ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਇੱਕ 'ਫਰਜ਼ੀ ਮਾਮਲਾ' ਦੱਸਿਆ ਹੈ। ਉਨ੍ਹਾਂ ਅਦਾਲਤ ਵਿੱਚ ਕਿਹਾ ਕਿ ਸਬੰਧਤ ਬੱਚਾ ਕਦੇ ਵੀ ਉਨ੍ਹਾਂ ਦੇ ਮੱਠ ਵਿੱਚ ਨਹੀਂ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ 'ਤੇ ਸਾਜ਼ਿਸ਼ ਰਚਣ ਦੇ ਦੋਸ਼ ਲਗਾਉਂਦਿਆਂ ਇੱਕ ਤਸਵੀਰ ਵੀ ਜਾਰੀ ਕੀਤੀ ਸੀ, ਜਿਸ ਵਿੱਚ ਪ੍ਰਯਾਗਰਾਜ ਦਾ ਇੱਕ ਪੁਲਸ ਅਧਿਕਾਰੀ ਸ਼ਿਕਾਇਤਕਰਤਾ ਆਸ਼ੂਤੋਸ਼ ਬ੍ਰਹਮਚਾਰੀ ਨਾਲ ਕੇਕ ਕੱਟਦਾ ਦਿਖਾਈ ਦੇ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਇਹ ਸਭ ਇੱਕ ਸਿਆਸੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ! DA 60% ਤੱਕ ਪਹੁੰਚਣ ਦੀ ਉਮੀਦ
NEXT STORY