ਬਿਜ਼ਨੈੱਸ ਡੈਸਕ : ਹਾਈਵੇ ਜਾਂ ਐਕਸਪ੍ਰੈਸ ਵੇਅ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਵੱਡੀ ਖ਼ੁਸ਼ਖ਼ਬਰੀ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ 1 ਅਪ੍ਰੈਲ ਤੋਂ ਟੋਲ ਦਰਾਂ ਵਧਾਉਣ ਜਾ ਫ਼ੈਸਲਾ ਕੀਤਾ ਸੀ ਪਰ ਹੁਣ NHAI ਨੇ ਇਨ੍ਹਾਂ ਦਰਾਂ ਵਿਚ ਵਾਧਾ ਨਾ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। NHAI ਨੇ ਹਾਈਵੇਅ ਅਤੇ ਐਕਸਪ੍ਰੈਸ ਵੇਅ 'ਤੇ ਟੋਲ ਦਰਾਂ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਮਤਲਬ ਹੈ ਕਿ ਸਾਰੇ ਵਾਹਨਾਂ ਨੂੰ ਪਹਿਲਾਂ ਵਾਂਗ ਹੀ ਟੋਲ ਅਦਾ ਕਰਨਾ ਹੋਵੇਗਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ
ਦੱਸ ਦੇਈਏ ਕਿ NHAI ਦੁਆਰਾ ਐਤਵਾਰ ਦੇਰ ਰਾਤ ਇੱਕ ਪੱਤਰ ਜਾਰੀ ਕੀਤਾ ਗਿਆ, ਜਿਸ ਵਿਚ 1 ਅਪ੍ਰੈਲ ਤੋਂ ਟੋਲ ਵਧਾਉਣ ਦੇ ਫ਼ੈਸਲੇ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਅਗਲੇ ਹੁਕਮਾਂ ਤੱਕ ਵਾਹਨ ਮਾਲਕ ਪਹਿਲਾਂ ਵਾਂਗ ਹੀ ਟੋਲ ਅਦਾ ਕਰਦੇ ਰਹਿਣਗੇ। ਦੱਸਿਆ ਗਿਆ ਕਿ NHAI ਨੇ ਇਹ ਫ਼ੈਸਲਾ ਦੇਸ਼ ਵਿੱਚ ਲਾਗੂ ਚੋਣ ਜ਼ਾਬਤੇ ਦੇ ਮੱਦੇਨਜ਼ਰ ਲਿਆ ਹੈ। ਹਾਲਾਂਕਿ NHAI ਅਧਿਕਾਰੀਆਂ ਵੱਲੋਂ ਇਸ ਸਬੰਧ 'ਚ ਕੁਝ ਨਹੀਂ ਕਿਹਾ ਗਿਆ ਹੈ।
ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ
ਟਰਾਂਸਪੋਰਟ ਕਾਰਪੋਰੇਸ਼ਨ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਨਿਗਮ ਨੂੰ NHAI ਵੱਲੋਂ ਟੋਲ ਦਰਾਂ ਵਿੱਚ ਸੋਧ ਕਰਨ ਦਾ ਕੋਈ ਹੁਕਮ ਨਹੀਂ ਮਿਲਿਆ ਹੈ। ਇਸ ਲਈ ਬੱਸਾਂ ਦੇ ਕਿਰਾਏ 'ਤੇ ਸਰਚਾਰਜ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਹਾਲ ਹੀ 'ਚ ਖ਼ਬਰਾਂ ਆਈਆਂ ਸਨ ਕਿ ਹਾਈਵੇਅ ਅਤੇ ਐਕਸਪ੍ਰੈੱਸ ਵੇਅ 'ਤੇ ਟੋਲ ਦਰਾਂ ਨਵੇਂ ਵਿੱਤੀ ਸਾਲ ਯਾਨੀ 1 ਅਪ੍ਰੈਲ ਤੋਂ ਵਧਾਈਆਂ ਜਾ ਸਕਦੀਆਂ ਹਨ। ਸਾਰੇ ਹਾਈਵੇਅ ਅਤੇ ਐਕਸਪ੍ਰੈਸ ਵੇਅ 'ਤੇ ਟੋਲ 40 ਤੋਂ 50 ਰੁਪਏ ਤੱਕ ਵਧਣ ਦੀ ਸੰਭਾਵਨਾ ਸੀ, ਜਿਸ 'ਤੇ ਫਿਲਹਾਲ ਰੋਕ ਲੱਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ’ਚ ਰਚੀ ਗਈ ਸੀ ਬਾਬਾ ਤਰਸੇਮ ਸਿੰਘ ਦੇ ਕਤਲ ਦੀ ਸਾਜ਼ਿਸ਼, ਮੁਲਜ਼ਮਾਂ ਦੇ ਨੇਪਾਲ ਦੌੜਣ ਦਾ ਖ਼ਦਸ਼ਾ
NEXT STORY