ਨੈਸ਼ਨਲ ਡੈਸਕ : ਰਾਏਬਰੇਲੀ ਦੀ ਇੱਕ ਅਦਾਲਤ ਨੇ 6 ਸਾਲ ਪੁਰਾਣੇ ਬਹੁ-ਚਰਚਿਤ ਅਦਿੱਤਿਆ ਕਤਲ ਕਾਂਡ 'ਚ ਇਤਿਹਾਸਕ ਫੈਸਲਾ ਸੁਣਾਉਂਦਿਆਂ 14 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜ਼ਿਲ੍ਹਾ ਜੱਜ ਦੀ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਨ ਸਭਾ ਉਮੀਦਵਾਰ ਆਰ.ਪੀ. ਯਾਦਵ, ਸੋਮੂ ਢਾਬੇ ਦੇ ਮਾਲਕ ਸੁਰੇਸ਼ ਯਾਦਵ ਸਮੇਤ ਸਾਰੇ 14 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਹੈ। ਇਸ ਦੇ ਨਾਲ ਹੀ, ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਦੋ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।
ਇਹ ਮਾਮਲਾ ਸਾਲ 2019 ਦਾ ਹੈ, ਜਿਸ ਨੇ ਰਾਏਬਰੇਲੀ ਵਿੱਚ ਕਾਫੀ ਚਰਚਾ ਬਟੋਰੀ ਸੀ। ਪੁਲਸ ਜਾਂਚ ਤੋਂ ਬਾਅਦ ਇਹ ਮਾਮਲਾ ਅਦਾਲਤ ਵਿੱਚ ਪਹੁੰਚਿਆ, ਜਿੱਥੇ ਲੰਬੀ ਸੁਣਵਾਈ ਚੱਲੀ। ਇਸ ਦੌਰਾਨ ਸਰਕਾਰੀ ਪੱਖ ਵੱਲੋਂ ਅਦਾਲਤ ਵਿੱਚ ਕੁੱਲ 13 ਗਵਾਹ ਪੇਸ਼ ਕੀਤੇ ਗਏ। ਗਵਾਹਾਂ ਦੇ ਬਿਆਨਾਂ ਅਤੇ ਮੌਜੂਦ ਸਬੂਤਾਂ ਦੇ ਆਧਾਰ 'ਤੇ ਅਦਾਲਤ ਨੇ 14 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ। ਫੈਸਲਾ ਸੁਣਾਏ ਜਾਣ ਮੌਕੇ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਸਾਰੇ ਦੋਸ਼ੀਆਂ ਨੂੰ ਭਾਰੀ ਸੁਰੱਖਿਆ ਹੇਠ ਜੇਲ੍ਹ ਭੇਜ ਦਿੱਤਾ ਗਿਆ।
ਅਦਾਲਤ ਦੇ ਫੈਸਲੇ ਤੋਂ ਬਾਅਦ ਆਰ.ਪੀ. ਯਾਦਵ ਨੇ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਰਾਏਬਰੇਲੀ ਦੇ ਵਿਧਾਇਕ ਅਤੇ ਐਮ.ਐਲ.ਸੀ. ਦੀ ਸਾਜ਼ਿਸ਼ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉੱਚ ਅਦਾਲਤ (ਹਾਈ ਕੋਰਟ) 'ਤੇ ਪੂਰਾ ਭਰੋਸਾ ਹੈ ਅਤੇ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਕੇ ਚੋਣ ਲੜਨਗੇ। ਫਿਲਹਾਲ ਇਸ ਫੈਸਲੇ ਤੋਂ ਬਾਅਦ ਅਦਿੱਤਿਆ ਕਤਲ ਕਾਂਡ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ।
Meta 'ਤੇ ਲਟਕੀ ਕਾਨੂੰਨੀ ਕਾਰਵਾਈ ਦੀ ਤਲਵਾਰ ! ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਦਿੱਤੀ ਚਿਤਾਵਨੀ
NEXT STORY