ਮਧੇਪੁਰਾ (ਏਜੰਸੀ) - ਬਿਹਾਰ ’ਚ ਮਧੇਪੁਰਾ ਜ਼ਿਲ੍ਹੇ ਦੇ ਘੈਲਾੜ ਥਾਣਾ ਖੇਤਰ ’ਚ ਸ਼ਨੀਵਾਰ ਨੂੰ ਦਿਨ-ਦਿਹਾੜੇ ਬੱਚੇ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਰਤਨਪੁਰਾ ਪੰਚਾਇਤ ਦੇ ਇਟਹਰੀ ਵਾਰਡ ਨੰਬਰ 2 ਦੇ ਵਸਨੀਕ ਫਤੂਲੀ ਠਾਕੁਰ ਦਾ ਪੁੱਤਰ ਸੁਮਿਤ ਕੁਮਾਰ (10) ਪਿੰਡ ਦੇ ਬਾਹਰ ਪੁਲ ਨੇੜੇ ਖੇਡ ਰਿਹਾ ਸੀ। ਇਸੇ ਦੌਰਾਨ ਇਕ ਅਣਪਛਾਤਾ ਵਿਅਕਤੀ ਉੱਥੇ ਪਹੁੰਚਿਆ ਅਤੇ ਦਾਤ ਨਾਲ ਬੱਚੇ ਦਾ ਗਲਾ ਵੱਢ ਦਿੱਤਾ, ਜਿਸ ਨਾਲ ਘਟਨਾ ਸਥਾਨ ’ਤੇ ਹੀ ਬੱਚੇ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
ਇਸ ਘਟਨਾ ਦੌਰਾਨ ਰੌਲਾ ਸੁਣ ਕੇ ਮੌਕੇ ’ਤੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਭੱਜ ਰਹੇ ਮੁਲਜ਼ਮ ਨੂੰ ਫੜ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ। ਇਸ ਨਾਲ ਉਸ ਦੀ ਵੀ ਘਟਨਾ ਸਥਾਨ ’ਤੇ ਮੌਤ ਹੋ ਗਈ। ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੇ ਵਿਰੋਧ ’ਚ ਰੋਸ ’ਚ ਆਏ ਲੋਕਾਂ ਨੇ ਮਧੇਪੁਰਾ-ਸਿੰਘੇਸ਼ਵਰ ਸੜਕ ਜਾਮ ਕਰ ਦਿੱਤੀ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਸ਼ਰਧਾਲੂਆਂ ਦੀ ਲੱਗੀ ਭਾਰੀ ਭੀੜ
NEXT STORY