ਛਪਰਾ- ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਬਨੀਆਪੁਰ ਥਾਣਾ ਖੇਤਰ 'ਚ ਮਲਮਾਲੀਆ ਤੋਂ ਛਪਰਾ ਆ ਰਹੀ ਇਕ ਪ੍ਰਾਈਵੇਟ ਬੱਸ ਦੇ ਪਲਟ ਜਾਣ ਕਾਰਨ 10 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਇਕ ਪ੍ਰਾਈਵੇਟ ਬੱਸ ਮਲਮਾਲੀਆ ਤੋਂ ਯਾਤਰੀਆਂ ਨੂੰ ਲੈ ਕੇ ਛਪਰਾ ਆ ਰਹੀ ਸੀ। ਇਸ ਦੌਰਾਨ ਕੌਮੀ ਹਾਈਵੇਅ ਨੰਬਰ 331 'ਤੇ ਡਾਕ ਬੰਗਲਾ ਨੇੜੇ ਸਾਹਮਣੇ ਤੋਂ ਆ ਰਹੇ ਇਕ ਈ-ਰਿਕਸ਼ਾ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਖੱਡ ਵਿਚ ਡਿੱਗ ਗਈ।
ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਵਿਚ ਲੱਗਭਗ ਇਕ ਦਰਜਨ ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਜਿਨ੍ਹਾਂ ਵਿਚ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਸਦਰ ਹਸਪਤਾਲ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਰੈਫਰਲ ਹਸਪਤਾਲ ਪ੍ਰਸ਼ਾਸਨ ਨਾਲ ਸੰਪਰਕ ਸਥਾਪਤ ਕਰ ਕੇ ਤੁਰੰਤ ਐਂਬੂਲੈਂਸ ਤੋਂ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਰੈਫਲ ਹਸਪਤਾਲ ਪਹੁੰਚਾਇਆ।
ਸੂਤਰਾਂ ਨੇ ਦੱਸਿਆ ਕਿ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ, ਕਿਉਂਕਿ ਡਰਾਈਵਰ ਦੇ ਕੈਬਿਨ 'ਚੋਂ ਸ਼ਰਾਬ ਮਿਲੀ ਹੈ, ਇਸ ਲਈ ਪੁਲਸ ਨੂੰ ਸ਼ੱਕ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਹੋ ਸਕਦੀ ਹੈ। ਘਟਨਾ ਤੋਂ ਬਾਅਦ ਡਰਾਈਵਰ ਬੱਸ ਛੱਡ ਕੇ ਫ਼ਰਾਰ ਗਿਆ। ਇਸ ਮਾਮਲੇ ਵਿਚ FIR ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।
ਭਾਰਤ ਸਰਕਾਰ ਦਾ ਵੱਡਾ ਐਕਸ਼ਨ, 16 ਪਾਕਿਸਤਾਨੀ Youtube ਚੈਨਲ ਕਰ 'ਤੇ ਬੈਨ
NEXT STORY