ਭਭੁਆ- ਬਿਹਾਰ ਦੇ ਕੈਮੂਰ ਜ਼ਿਲ੍ਹੇ ਦੇ ਮੋਹਨੀਆ 'ਚ ਐਤਵਾਰ ਤੜਕੇ ਇਕ ਬਸ ਦੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੋਹਨੀਆ ਦੇ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (SDPO) ਪ੍ਰਦੀਪ ਕੁਮਾਰ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 5:30 ਵਜੇ ਸੂਚਨਾ ਮਿਲੀ ਕਿ ਮੋਹਨੀਆ ਰੋਡ 'ਤੇ ਬਰਹੌਨੀ ਸੇਵਾ ਨਿਕੇਤਨ ਦੇ ਕੋਲ ਇਕ ਬੱਸ ਨੇ ਸੜਕ ਦੇ ਕਿਨਾਰੇ ਖੜ੍ਹੇ ਇਕ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਪੁਲੀਸ ਟੀਮ ਤੁਰੰਤ ਮੌਕੇ ’ਤੇ ਪੁੱਜੀ। ਬੱਸ ਵਿਚ ਸਵਾਰ ਯਾਤਰੀਆਂ ਨੇ ਪੁਲਸ ਨੂੰ ਦੱਸਿਆ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਇਕ ਖੜ੍ਹੇ ਟਰੱਕ ਨਾਲ ਟਕਰਾ ਗਈ। ਬੱਸ ਗਯਾ ਤੋਂ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜਾ ਰਹੀ ਸੀ। ਇਸ ਹਾਦਸੇ 'ਚ ਮਰਨ ਵਾਲਿਆਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ। SDPO ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
4 ਨੌਜਵਾਨਾਂ ਨੇ 3 ਦਿਨ ਤੱਕ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ
NEXT STORY