ਪਟਨਾ (ਏਜੰਸੀ)- ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲੇ ਵਿਚ ਭਾਰਤ-ਨੇਪਾਲ ਅੰਤਰਰਾਸ਼ਟਰੀ ਸਰਹੱਦ ’ਤੇ ਪੁਲਸ ਤੇ ਹਥਿਆਰਬੰਦ ਸਰਹੱਦੀ ਫੋਰਸ (ਐੱਸ. ਐੱਸ. ਬੀ.) ਦੀ ਸਾਂਝੀ ਕਾਰਵਾਈ ਵਿਚ ਯੂਕ੍ਰੇਨ ਦੀ ਇਕ ਮਹਿਲਾ ਨਾਗਰਿਕ ਨੂੰ ਬਿਨਾਂ ਜਾਇਜ਼ ਯਾਤਰਾ ਅਤੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਔਰਤ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਰਹਿਣ ਅਤੇ ਹਰਪੁਰ ਬਾਰਡਰ ਦੇ ਰਸਤੇ ਨੇਪਾਲ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਪੁਲਸ ਮਾਮਲੇ ਵਿਚ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਪੁਲਸ ਅਨੁਸਾਰ, ਹਰਪੁਰ ਥਾਣੇ ਦੀ ਪੁਲਸ ਅਤੇ ਐੱਸ. ਐੱਸ. ਬੀ. ਦੀ ਸਾਂਝੀ ਟੀਮ ਸੈਨਿਕ ਰੋਡ ਨੇੜੇ ਭਾਰਤ-ਨੇਪਾਲ ਸਰਹੱਦੀ ਖੇਤਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਰਹੀ ਸੀ। ਇਸੇ ਦੌਰਾਨ ਇਕ ਵਿਦੇਸ਼ੀ ਔਰਤ ਦੀਆਂ ਗਤੀਵਿਧੀਆਂ ਸ਼ੱਕੀ ਜਾਪੀਆਂ, ਜਿਸ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਜਦੋਂ ਉਸ ਕੋਲੋਂ ਭਾਰਤ ਵਿਚ ਰਹਿਣ ਅਤੇ ਯਾਤਰਾ ਨਾਲ ਸਬੰਧਤ ਦਸਤਾਵੇਜ਼ ਮੰਗੇ ਗਏ, ਤਾਂ ਉਹ ਪਾਸਪੋਰਟ, ਵੀਜ਼ਾ ਜਾਂ ਕੋਈ ਹੋਰ ਜਾਇਜ਼ ਇਮੀਗ੍ਰੇਸ਼ਨ ਦਸਤਾਵੇਜ਼ ਪੇਸ਼ ਨਹੀਂ ਕਰ ਸਕੀ।
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਔਰਤ ਬਿਨਾਂ ਕਿਸੇ ਜਾਇਜ਼ ਇਜਾਜ਼ਤ ਦੇ ਭਾਰਤ ਵਿਚ ਰਹਿ ਰਹੀ ਸੀ ਅਤੇ ਹਰਪੁਰ ਸਰਹੱਦ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਨੇਪਾਲ ਜਾਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਕਾਨੂੰਨੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ। ਉਸ ਦੇ ਖ਼ਿਲਾਫ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਕੋ ਰਨਵੇ 'ਤੇ ਉਤਰ ਗਏ 2 ਜਹਾਜ਼ ! ਆ ਗਏ ਆਹਮੋ-ਸਾਹਮਣੇ, ਮੁੰਬਈ ਏਅਰਪੋਰਟ 'ਤੇ ਪੈ ਗਿਆ ਭੜਥੂ
NEXT STORY