ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਸਰਹੱਦੀ ਸੁਰੱਖਿਆ ਫ਼ੋਰਸ (ਬੀਐੱਸਐੱਫ) ਜਵਾਨ ਰਾਮ ਬਾਬੂ ਸਿੰਘ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ। ਸਿੰਘ ਦੀ ਜੰਮੂ ਕਸ਼ਮੀਰ 'ਚ ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ 'ਚ ਜ਼ਖ਼ਮੀ ਹੋਣ ਤੋਂ ਬਾਅਦ ਮੌਤ ਹੋ ਗਈ। ਕੁਮਾਰ ਨੇ ਸਿਵਾਨ ਜ਼ਿਲ੍ਹੇ ਦੇ ਰਹਿਣ ਵਾਲੇ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਦਫ਼ਤਰ ਦੇ ਇਕ ਬਿਆਨ ਅਨੁਸਾਰ, ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ 'ਚ ਪੂਰੀ ਸਰਕਾਰੀ ਸਨਮਾਨ ਨਾਲ ਕੀਤਾ ਜਾਵੇਗਾ। ਵਸੀਲਪੁਰ ਪਿੰਡ ਦੇ ਨਿਵਾਸੀਆਂ ਨੇ ਦੱਸਿਆ ਕਿ ਬੀ.ਐੱਸ.ਐੱਸ. ਜਵਾਨ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ। 'ਆਪਰੇਸ਼ਨ ਸਿੰਦੂਰ'
ਸ਼ੁਰੂ ਹੋਣ ਦੇ 2 ਦਿਨ ਬਾਅਦ 9 ਮਈ ਨੂੰ ਸਿੰਘ ਜ਼ਖ਼ਮੀ ਹੋ ਗਏ। ਸਿੰਘ ਦੀ ਮ੍ਰਿਤਕ ਦੇਹ ਦੇਰ ਸ਼ਾਮ ਰਾਜ 'ਚ ਲਿਆਏ ਜਾਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਅਸੀਂ ਘਰ 'ਚ ਦਾਖ਼ਲ ਹੋ ਕੇ ਮਾਰਾਂਗੇ, ਬਚਣ ਦਾ ਮੌਕਾ ਵੀ ਨਹੀਂ ਦੇਵਾਂਗੇ' : PM ਮੋਦੀ
NEXT STORY