ਨੈਸ਼ਨਲ ਡੈਸਕ - ਬਿਹਾਰ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅਲਕਾਇਦਾ ਦੇ ਨਾਂ 'ਤੇ CMO ਦਫਤਰ ਨੂੰ ਮੇਲ ਕੀਤੀ ਗਈ ਹੈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਦੇ ਨਾਲ ਹੀ ਏਟੀਐਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਐਫਆਈਆਰ ਦਰਜ ਕਰ ਲਈ ਹੈ। ਪਟਨਾ ਦੇ ਸਕੱਤਰੇਤ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਧਰ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੱਛਮੀ ਬੰਗਾਲ ਦੇ ਕਈ ਹਿੱਸਿਆਂ 'ਚ ਬਾਰਿਸ਼ ਦਾ ਕਹਿਰ; ਕੋਲਕਾਤਾ ਏਅਰਪੋਰਟ ਪਾਣੀ 'ਚ ਡੁੱਬਿਆ
NEXT STORY