ਨੈਸ਼ਨਲ ਡੈਸਕ : ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੁਝ ਸਮੇਂ ਵਿਚ ਚੋਣ ਕਮਿਸ਼ਨ ਵਲੋਂ ਕਰ ਦਿੱਤਾ ਜਾਵੇਗਾ। ਚੋਣ ਕਮਿਸ਼ਨ ਦੇ ਤਾਰੀਕਾਂ ਦੇ ਐਲਾਨ ਤੋਂ ਹੀ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਇਕ ਸੂਚੀ ਜਾਰੀ ਕਰ ਦਿੱਤੀ ਗਈ ਹੈ। ਯਾਨੀ ਬਿਹਾਰ ਵਿੱਚ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ

ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਬੇਗੂਸਰਾਏ, ਕੁਸ਼ੇਸ਼ਵਰਸਥਾਨ, ਸਰਾਇਆ, ਕਸਬਾ, ਬੇਨੀਪੱਟੀ, ਫੁਲਵਾੜੀ ਸ਼ਰੀਫ, ਬਾਂਕੀਪੁਰ, ਕਿਸ਼ਨਗੰਜ ਸਦਰ, ਪਰਿਹਾਰ, ਗੋਵਿੰਦਪੁਰ ਅਤੇ ਬਕਸਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਮਿਸ਼ਨ ਦੇ ਅਧਿਕਾਰੀ ਪਟਨਾ ਵਿੱਚ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੱਲ੍ਹ ਦਿੱਲੀ ਵਾਪਸ ਪਰਤੇ। ਇਸ ਵਾਰ ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਭਾਜਪਾ ਅਤੇ ਆਰਜੇਡੀ ਦੋਵਾਂ ਨੇ ਚੋਣ ਕਮਿਸ਼ਨ ਨੂੰ ਦੋ ਪੜਾਵਾਂ ਵਿੱਚ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬਿਹਾਰ ਚੋਣਾਂ ਦੇ ਐਲਾਨ ਤੋਂ ਪਹਿਲਾਂ CM ਵਲੋਂ ਪਟਨਾ ਮੈਟਰੋ ਦੇ 3.45 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ
NEXT STORY