ਨਵੀਂ ਦਿੱਲੀ- ਬਿਹਾਰ 'ਚ ਚੋਣ ਅਧਿਕਾਰੀਆਂ ਨੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਣ ਸੋਧ (SIR) ਦੇ ਤਹਿਤ ਘਰ-ਘਰ ਜਾ ਕੇ ਜਾਂਚ ਕਰਦੇ ਹੋਏ ਪਾਇਆ ਕਿ 52 ਲੱਖ ਤੋਂ ਵੱਧ ਵੋਟਰ ਹੁਣ ਆਪਣੇ ਦਿੱਤੇ ਪਤਿਆਂ 'ਤੇ ਨਹੀਂ ਰਹਿੰਦੇ, ਜਦੋਂ ਕਿ 18 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ 26 ਲੱਖ ਵੋਟਰਾਂ ਨੇ ਹੋਰ ਹਲਕਿਆਂ 'ਚ ਰਹਿਣਾ ਸ਼ੁਰੂ ਕਰ ਦਿੱਤਾ ਹੈ, ਜਦੋਂ ਕਿ ਹੋਰ 7 ਲੱਖ ਨੇ 2 ਥਾਵਾਂ 'ਤੇ ਰਜਿਸਟਰੇਸ਼ਨ ਕਰਵਾ ਰੱਖਿਆ ਹੈ। ਬਿਹਾਰ ਦੇ ਚੋਣ ਅਧਿਕਾਰੀਆਂ ਨੇ ਉਨ੍ਹਾਂ 21.36 ਲੱਖ ਵੋਟਰਾਂ ਦੀ ਇਕ ਵਿਸਤ੍ਰਿਤ ਸੂਚੀ ਸਾਂਝੀ ਕੀਤੀ ਹੈ ਜਿਨ੍ਹਾਂ ਦੇ ਗਿਣਤੀ ਫਾਰਮ ਅਜੇ ਤੱਕ ਪ੍ਰਾਪਤ ਨਹੀਂ ਹੋਏ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਲਗਭਗ 52.30 ਲੱਕ ਅਜਿਹੇ ਵੋਟਰਾਂ ਦੀ ਵੀ ਸੂਚੀ ਸਾਂਝੀ ਕੀਤੀ ਹੈ, ਜਿਨ੍ਹਾਂ ਦੀ ਜਾਂ ਤਾਂ ਮੌਤ ਹੋ ਚੁੱਕੀ ਹੈ ਜਾਂ ਉਹ ਸਥਾਈ ਰੂਪ ਨਾਲ ਕਿਤੇ ਹੋਰ ਜਾ ਕੇ ਰਹਿਣ ਲੱਗੇ ਹਨ ਜਾਂ ਫਿਰ ਉਨ੍ਹਾਂ ਨੇ ਇਕ ਤੋਂ ਵੱਧ ਥਾਵਾਂ 'ਤੇ ਆਪਣਾ ਨਾਂ ਰਜਿਸਟਰਡ ਕਰਵਾ ਰੱਖਿਆ ਹੈ। ਅਧਿਕਾਰੀਆਂ ਅਨੁਸਾਰ, ਵੋਟਰਾਂ ਕੋਲ ਮਸੌਦਾ ਵੋਟਰ ਸੂਚੀ 'ਚ ਕਿਸੇ ਵੀ ਤਰ੍ਹਾਂ ਦੇ ਸੋਧ 'ਤੇ ਇਤਰਾਜ਼ ਦਰਜ ਕਰਵਾਉਣ ਲਈ ਇਕ ਅਗਸਤ (ਜਦੋਂ ਮਸੌਦਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ) ਤੋਂ ਇਕ ਸਤੰਬਰ ਤੱਕ, ਪੂਰੇ ਇਕ ਮਹੀਨੇ ਦਾ ਸਮਾਂ ਹੋਵੇਗਾ।
ਉਨ੍ਹਾਂ ਕਿਹਾ ਕਿ ਜਿਹੜੇ 12 ਸਿਆਸੀ ਦਲਾਂ ਨੂੰ ਉਨ੍ਹਾਂ ਵੋਟਰਾਂ ਦੀ ਸੂਚੀ ਦਿੱਤੀ ਗਈ ਹੈ, ਜਿਨ੍ਹਾਂ ਦੀ ਜਾਂ ਤਾਂ ਮੌਤ ਹੋ ਚੁੱਕੀ ਹੈ ਜਾਂ ਉਹ ਸਥਾਈ ਰੂਪ ਨਾਲ ਕਿਤੇ ਹੋਰ ਜਾ ਕੇ ਰਹਿਣ ਲੱਗੇ ਹਨ। ਅਧਿਕਾਰੀਆਂ ਅਨੁਸਾਰ, ਸਿਆਸੀ ਦਲਾਂ ਤੋਂ ਅਜਿਹੇ ਵੋਟਰਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਉਹ ਮਸੌਦਾ ਵੋਟਰ ਸੂਚੀ 'ਚ ਆਪਣਾ ਨਾਂ ਸ਼ਾਮਲ ਕਰਵਾਉਣ ਲਈ ਸੂਬੇ ਦੇ ਚੋਣ ਅਧਿਕਾਰੀਆਂ ਦਾ ਰੁਖ ਕਰ ਸਕਣ। ਉਨ੍ਹਾਂ ਦੱਸਿਆ ਕਿ ਅੰਤਿਮ ਸੂਚੀ 30 ਸਤੰਬਰ ਨੂੰ ਦਾਅਵੇ ਅਤੇ ਇਤਰਾਜ਼ ਪ੍ਰਤੀਕਿਰਿਆ ਤੋਂ ਬਾਅਦ ਪ੍ਰਕਾਸ਼ਿਤ ਕੀਤੀ ਜਾਵੇਗੀ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਕੋਈ ਵੀ ਯੋਗ ਨਾਗਰਿਕ ਸੂਚੀ ਤੋਂ ਬਾਹਰ ਨਾ ਰਹਿ ਜਾਵੇ ਅਤੇ ਕੋਈ ਵੀ ਅਯੋਗ ਨਾਗਰਿਕ ਸੂਚੀ 'ਚ ਸ਼ਾਮਲ ਨਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰੀ ਖ਼ਤਰੇ 'ਚ ਭਾਰਤ ਦੇ 4 ਸ਼ਹਿਰਾਂ ਦੇ ਲੋਕਾਂ ਦੀ ਜਾਨ, World Bank ਨੇ ਦਿੱਤੀ ਚਿਤਾਵਨੀ
NEXT STORY