ਬਿਹਾਰ : ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਦੀ ਵੋਟਿੰਗ ਮੰਗਲਵਾਰ ਯਾਨੀ ਅੱਜ 20 ਜ਼ਿਲ੍ਹਿਆਂ ਦੀਆਂ 122 ਸੀਟਾਂ 'ਤੇ ਹੋਣੀ ਸ਼ੁਰੂ ਹੋ ਗਈ ਹੈ। ਦੂਜੇ ਪੜਾਅ ਦੀ ਵੋਟਿੰਗ ਦੌਰਾਨ ਲੋਕ 1302 ਉਮੀਦਵਾਰ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਿੰਗ ਕਰਨ ਦਾ ਸਮਾਂ ਸਵੇਰੇ 7 ਵਜੇ ਤੋਂ 5 ਵਜੇ ਤੱਕ ਦਾ ਹੈ। ਦੱਸ ਦੇਈਏ ਕਿ ਪਹਿਲੇ ਪੜਾਅ ਦੀਆਂ 121 ਸੀਟਾਂ ਦੀ ਵੋਟਿੰਗ 6 ਨਵੰਬਰ ਨੂੰ ਹੋਈ ਸੀ, ਜਿਸ ਵਿਚ 65 ਫੀਸਦੀ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਤੋਂ ਬਾਅਦ 14 ਨਵੰਬਰ ਨੂੰ ਬਿਹਾਰ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।
ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
ਚੋਣ ਮੈਦਾਨ ਵਿਚ 1302 ਉਮੀਦਵਾਰ
ਚੋਣ ਕਮਿਸ਼ਨ ਦੇ ਅਨੁਸਾਰ ਚੋਣਾਂ ਦੇ ਦੂਜੇ ਪੜਾਅ ਵਿੱਚ 1302 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੇ ਰਾਜਨੀਤਿਕ ਭਵਿੱਖ ਦਾ ਫ਼ੈਸਲਾ 3 ਕਰੋੜ 70 ਲੱਖ ਤੋਂ ਵੱਧ ਵੋਟਰਾਂ ਦੁਆਰਾ ਕੀਤਾ ਜਾਵੇਗਾ। ਇਨ੍ਹਾਂ ਵੋਟਰਾਂ ਵਿੱਚ 1 ਕਰੋੜ 95 ਲੱਖ 44 ਹਜ਼ਾਰ 041 ਪੁਰਸ਼ ਵੋਟਰ ਅਤੇ 1 ਕਰੋੜ 74 ਲੱਖ 68 ਹਜ਼ਾਰ 572 ਮਹਿਲਾ ਵੋਟਰ ਸ਼ਾਮਲ ਹਨ। ਵੋਟਰਾਂ ਦੀ ਸਹੂਲਤ ਅਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਰੱਖਣ ਲਈ 20 ਜ਼ਿਲ੍ਹਿਆਂ ਵਿੱਚ 45,399 ਤੋਂ ਵੱਧ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 11 ਸਹਾਇਕ ਬੂਥ ਸ਼ਾਮਲ ਹਨ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
ਦੂਜੇ ਪੜਾਅ ਵਿੱਚ ਜਿਨ੍ਹਾਂ 20 ਜ਼ਿਲ੍ਹਿਆਂ ਵਿੱਚ ਵੋਟਾਂ ਪੈ ਰਹੀਆਂ ਹਨ, ਉਨ੍ਹਾਂ ਵਿੱਚ ਪੱਛਮੀ ਚੰਪਾਰਨ, ਪੂਰਬੀ ਚੰਪਾਰਨ, ਸੀਤਾਮੜੀ, ਸ਼ਿਵਹਰ, ਮਧੂਬਨੀ, ਸੁਪੌਲ, ਅਰਰੀਆ, ਕਿਸ਼ਨਗੰਜ, ਪੂਰਨੀਆ, ਕਟਿਹਾਰ, ਭਾਗਲਪੁਰ, ਬਾਂਕਾ, ਜਮੁਈ, ਨਵਾਦਾ, ਗਯਾ, ਔਰੰਗਾਬਾਦ, ਜਹਾਨਾਬਾਦ, ਅਰਵਾਲ, ਕੈਮੂਰ ਅਤੇ ਰੋਹਤਾਸ ਸ਼ਾਮਲ ਹਨ। ਚੋਣਾਂ ਦੇ ਦੂਜੇ ਪੜਾਅ ਵਿੱਚ NDA ਦੇ ਭਾਈਵਾਲ ਭਾਜਪਾ ਦੇ 53 ਉਮੀਦਵਾਰ, JDU ਦੇ 44, ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ 15, ਰਾਸ਼ਟਰੀ ਲੋਕ ਮੋਰਚਾ (ਆਰਐਲਐਮਓ) ਦੇ 04 ਉਮੀਦਵਾਰ ਅਤੇ ਹਿੰਦੁਸਤਾਨੀ ਆਵਾਮ ਮੋਰਚਾ (HAM) ਦੇ 6 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ। ਦੂਜੇ ਪਾਸੇ, ਮਹਾਂਗਠਜੋੜ ਦੇ ਭਾਈਵਾਲ RJD ਦੇ 71 ਉਮੀਦਵਾਰ, ਕਾਂਗਰਸ ਦੇ 37, ਵਿਕਾਸਸ਼ੀਲ ਇਨਸਾਨ ਪਾਰਟੀ (VIP) ਦੇ 7, ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ (CPI LM) ਦੇ 06, ਭਾਰਤੀ ਕਮਿਊਨਿਸਟ ਪਾਰਟੀ (CPI) ਦੇ 4 ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) (ਸੀਪੀਆਈ-ਐਮ) ਦਾ 1 ਉਮੀਦਵਾਰ ਚੋਣ ਮੈਦਾਨ ਵਿੱਚ ਉਤਰਿਆ ਹੈ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਚੋਣਾਂ ਨੂੰ ਲੈ ਕੇ ਪੁਲਸ ਵਲੋਂ ਸੁਰੱਖਿਆਂ ਦੇ ਸਖਡ ਪ੍ਰਬੰਧ ਕੀਤੇ ਗਏ ਹਨ। ਸੂਬੇ ਵਿੱਚ ਸੀਆਰਪੀਐਫ, ਬੀਐਸਐਫ, ਸੀਆਈਐਸਐਫ, ਆਈਟੀਬੀਪੀ ਅਤੇ ਐਸਐਸਬੀ ਸਮੇਤ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ 500 ਤੋਂ ਵੱਧ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਵੋਟਰ ਆਪਣੀ ਪਛਾਣ ਸਾਬਤ ਕਰਨ ਲਈ 12 ਵੈਧ ਫੋਟੋ ਦਸਤਾਵੇਜ਼ਾਂ ਵਿੱਚੋਂ ਕਿਸੇ ਦੀ ਵੀ ਵਰਤੋਂ ਕਰ ਸਕਦੇ ਹਨ, ਜਿਵੇਂ ਕਿ EPIC ਵੋਟਰ ਕਾਰਡ, ਆਧਾਰ ਕਾਰਡ ਜਾਂ ਪਾਸਪੋਰਟ। ਇਸ ਤੋਂ ਇਲਾਵਾ ਪੋਲਿੰਗ ਬੂਥਾਂ 'ਤੇ ਵੋਟ ਪਾਉਣ ਆਉਣ ਵਾਲੇ ਵੋਟਰਾਂ ਨੂੰ ਆਪਣੇ ਸਮਾਰਟਫ਼ੋਨ ਪੋਲਿੰਗ ਬੂਥਾਂ ਦੇ ਬਾਹਰ ਜਮ੍ਹਾ ਕਰਵਾਉਣੇ ਪੈਣਗੇ।
ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ
ਵਿਆਹ ਦੇ ਕੁਝ ਪਲਾਂ ਬਾਅਦ ਹੀ ਲਾੜੇ ਦੀ ਹੋ ਗਈ ਮੌਤ ! ਲਾੜੀ ਦਾ ਰੋ-ਰੋ ਹੋਇਆ ਬੁਰਾ ਹਾਲ
NEXT STORY