ਪਟਨਾ (ਏਜੰਸੀ) : ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਵਿਚ ਹੋਣ ਵਾਲੀ ਬਿਹਾਰ ਲੋਕ ਸੇਵਾ ਕਮਿਸ਼ਨ (ਬੀ. ਪੀ. ਐੱਸ. ਸੀ.) ਦੀ ਅਧਿਆਪਕ ਭਰਤੀ ਪ੍ਰੀਖਿਆ (ਟੀ. ਆਰ. ਈ.-4) ਇਕੋ ਫੇਜ਼ (ਪੜਾਅ) ਵਿਚ ਕਰਵਾਈ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਵੱਲੋਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਇਕ ਵਫ਼ਦ ਨਾਲ ਮੁਲਾਕਾਤ ਕਰਨ ਦੇ ਕੁਝ ਘੰਟਿਆਂ ਬਾਅਦ ਕੀਤਾ ਗਿਆ। ਇਸ ਤੋਂ ਕੁਝ ਦਿਨ ਪਹਿਲਾਂ ਰਾਜਧਾਨੀ ਪਟਨਾ ਵਿਚ ਉਮੀਦਵਾਰਾਂ ਅਤੇ ਪੁਲਸ ਵਿਚਾਲੇ ਤਿੱਖੀ ਝੜਪ ਹੋਈ ਸੀ। ਚੌਧਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ ਕਿ ਸਰਕਾਰ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਰਹੀ ਹੈ। ਪਟਨਾ ਦੇ ਗਰਦਨੀਬਾਗ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਇਹ ਮੁੱਖ ਮੰਗ ਸੀ। ਉੱਥੇ ਹੀ ਵਿਦਿਆਰਥੀਆਂ ਦਾ ਧਰਨਾ ਵੀ ਖ਼ਤਮ ਹੋ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀਆਂ ਹੋਰ ਮੰਗਾਂ ਦੇ ਅਨੁਸਾਰ 9 ਹੋਰ ਫ਼ੈਸਲੇ ਵੀ ਲਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪ੍ਰੀਖਿਆਵਾਂ ਨਾਲ ਸਬੰਧਤ ਸੁਝਾਅ ਦੇਣ ਲਈ ਪ੍ਰੀਖਿਆ ਸੁਧਾਰ ’ਤੇ ਇਕ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ। ਪਟਨਾ ਹਾਈ ਕੋਰਟ ਦੇ ਇਕ ਮੌਜੂਦਾ ਜੱਜ ਦੀ ਪ੍ਰਧਾਨਗੀ ਵਾਲੀ ਇਹ ਕਮੇਟੀ ਵੱਖ-ਵੱਖ ਪ੍ਰੀਖਿਆਵਾਂ ਨਾਲ ਜੁੜੀਆਂ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਵੀ ਸੁਣੇਗੀ।
ਇਹ ਵੀ ਪੜ੍ਹੋ : EPFO ਦੇ ਰਡਾਰ 'ਚ ਆਈਆਂ 800 ਕੰਪਨੀਆਂ ! 31 ਅਕਤੂਬਰ ਤੱਕ ਜਾਰੀ ਕਰ 'ਤਾ ਅਲਟੀਮੇਟਮ
ਚੌਧਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਸੂਬਾ ਸਰਕਾਰ ਨੇ ‘ਵਿਦਿਆਰਥੀ ਸਹਾਇਤਾ ਪੋਰਟਲ’ ਅਤੇ ‘ਵਿਦਿਆਰਥੀ ਸਹਾਇਤਾ ਕੈਂਪ’ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੇਪਾਲ 'ਤੇ ਦੋਹਰੀ ਮਾਰ! ਹੜ੍ਹਾਂ ਅਤੇ ਤਬਾਹੀ ਵਿਚਕਾਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ
NEXT STORY