ਨਵੀਂ ਦਿੱਲੀ- ਪੁਲਸ 'ਚ ਭਰਤੀ ਹੋਣ ਦਾ ਸੁਫ਼ਨਾ ਵੇਖ ਰਹੇ ਉਮੀਦਵਾਰਾਂ ਲਈ ਵੱਡੀ ਖੁਸ਼ਖ਼ਬਰੀ ਹੈ। ਬਿਹਾਰ ਪੁਲਸ 'ਚ ਕਾਂਸਟੇਬਲ ਦੀ ਨਵੀਂ ਭਰਤੀ ਨਿਕਲੀ ਹੈ। ਕੇਂਦਰੀ ਚੋਣ ਬੋਰਡ ਨੇ ਕਾਂਸਟੇਬਲ ਭਰਤੀ ਦਾ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਪੁਲਸ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ 18 ਮਾਰਚ ਤੋਂ ਸ਼ੁਰੂ ਹੋਵੇਗੀ। ਜਿਸ ਵਿਚ ਉਮੀਦਵਾਰਾਂ ਕੋਲੋਂ ਆਖ਼ਰੀ ਤਾਰੀਖ਼ 18 ਅਪ੍ਰੈਲ 2025 ਤੱਕ ਫਾਰਮ ਸਵੀਕਾਰ ਕੀਤੇ ਜਾਣਗੇ।
ਅਹੁਦਿਆਂ ਦੇ ਵੇਰਵੇ
ਬਿਹਾਰ ਪੁਲਸ ਕਾਂਸਟੇਬਲ ਭਰਤੀ ਲਈ ਕੁੱਲ 19838 ਅਹੁਦੇ ਭਰੇ ਜਾਣਗੇ।
ਯੋਗਤਾ
ਬਿਹਾਰ ਪੁਲਸ ਕਾਂਸਟੇਬਲ ਦੀ ਭਰਤੀ ਦਾ ਫਾਰਮ ਭਰਨ ਲਈ ਉਮੀਦਵਾਰਾਂ ਦਾ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ।
ਉਮਰ ਹੱਦ
ਬਿਹਾਰ ਪੁਲਸ ਭਰਤੀ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 25 ਸਾਲ ਹੋਣੀ ਚਾਹੀਦੀ ਹੈ। ਪੱਛੜੀਆਂ ਸ਼੍ਰੇਣੀਆਂ, ਅਤਿ ਪੱਛੜੀਆਂ ਸ਼੍ਰੇਣੀਆਂ ਦੇ ਪੁਰਸ਼ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 'ਚ 2 ਸਾਲ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹੋਰ ਸ਼੍ਰੇਣੀਆਂ ਨੂੰ ਵੀ ਛੋਟ ਦਿੱਤੀ ਗਈ ਹੈ।
ਤਨਖਾਹ
ਬਿਹਾਰ ਪੁਲਸ ਅਤੇ ਸਪੈਸ਼ਲ ਆਰਮਡ ਪੁਲਸ ਵਿਚ ਕਾਂਸਟੇਬਲ ਦੇ ਅਹੁਦੇ ਲਈ ਤਨਖਾਹ 21,700 ਰੁਪਏ ਤੋਂ 69,100 ਰੁਪਏ ਪ੍ਰਤੀ ਮਹੀਨਾ ਹੋਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਕੁਸ਼ਲਤਾ ਟੈਸਟ (ਪੀ. ਈ. ਟੀ), ਦਸਤਾਵੇਜ਼ ਤਸਦੀਕ, ਮੈਡੀਕਲ ਟੈਸਟ ਆਦਿ ਵਰਗੇ ਪੜਾਵਾਂ ਦੇ ਆਧਾਰ 'ਤੇ ਕੀਤੀ ਜਾਵੇਗੀ।
ਅਰਜ਼ੀ ਫ਼ੀਸ
SC, ST, ਸੂਬੇ ਦੇ ਮੂਲ ਨਿਵਾਸੀ ਸਾਰੀਆਂ ਸ਼੍ਰੇਣੀਆਂ ਦੇ ਮਹਿਲਾ ਉਮੀਦਵਾਰਾਂ, ਟਰਾਂਸਜੈਂਡਰ ਉਮੀਦਵਾਰਾਂ ਨੂੰ 180 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਔਰਤਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਲਈ ਅਰਜ਼ੀ ਫੀਸ 675 ਰੁਪਏ ਹੈ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ
ਗੈਰ-ਕਾਨੂੰਨੀ ਤੌਰ 'ਤੇ ਭਾਰਤ ਰਹਿਣ ਵਾਲੇ ਸਾਵਧਾਨ! ਜਾਣਾ ਪੈ ਸਕਦੈ ਜੇਲ੍ਹ, ਸਰਕਾਰ ਹੋਈ ਸਖ਼ਤ
NEXT STORY