ਮੁੰਗੇਰ- ਬਿਹਾਰ ਦੇ ਮੁੰਗੇਰ ਜ਼ਿਲ੍ਹੇ ਵਿਚ ਲੋਕਾਂ ਦੇ ਇਕ ਸਮੂਹ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਇਕ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਤੋਸ਼ ਕੁਮਾਰ ਸਿੰਘ ਵਜੋਂ ਹੋਈ ਹੈ ਅਤੇ ਉਹ ਮੁੰਗੇਰ ਦੇ ਮੁਫੱਸਿਲ ਪੁਲਸ ਸਟੇਸ਼ਨ ਵਿਚ ਤਾਇਨਾਤ ਸੀ। ਮੁਫੱਸਿਲ ਪੁਲਸ ਸਟੇਸ਼ਨ ਦੇ ਇੰਚਾਰਜ ਚੰਦਨ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਕਤ ਏ. ਐੱਸ. ਆਈ. ਹੋਰ ਪੁਲਸ ਮੁਲਾਜ਼ਮਾਂ ਨਾਲ ਸ਼ੁੱਕਰਵਾਰ ਰਾਤ ਲੱਗਭਗ 8.30 ਵਜੇ 2 ਸਮੂਹਾਂ ਵਿਚਾਲੇ ਹੱਥੋਪਾਈ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਦਲਾਲਪੁਰ ਪਿੰਡ ਗਿਆ ਸੀ। ਜਾਂਚ ਦੌਰਾਨ ਹੱਥੋਪਾਈ ਵਿਚ ਸ਼ਾਮਲ ਲੋਕਾਂ ਨੇ ਏ. ਐੱਸ. ਆਈ. ਦੇ ਸਿਰ ’ਤੇ ਤਿੱਖੇ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ।
ਇਕ ਹੋਰ ਘਟਨਾ ’ਚ ਇਕ ਮੁਲਜ਼ਮ ਨੇ ਇਕ ਪੁਲਸ ਮੁਲਾਜ਼ਮ ਦੀ ਰਾਈਫਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ, ਜਿਸ ਵਿਚ ਮੁਲਜ਼ਮ ਜ਼ਖਮੀ ਹੋ ਗਿਆ। ਮੁੰਗੇਰ ਦੇ ਪੁਲਸ ਸੁਪਰਡੈਂਟ (ਐੱਸ. ਪੀ.) ਸਈਅਦ ਇਮਾਨ ਮਸੂਦ ਨੇ ਕਿਹਾ ਕਿ ਪੁਲਸ ਟੀਮ ਛਾਪੇਮਾਰੀ ਲਈ ਨਿਕਲੀ ਹੋਈ ਸੀ ਜਦੋਂ ਬਾਕਰਪੁਰ ਬਾਗ ਦੇ ਨੇੜੇ ਸੜਕ ਪਾਰ ਕਰ ਰਹੇ ਇਕ ਬੱਕਰੀ ਦੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਪੁਲਸ ਜੀਪ ਸੰਤੁਲਨ ਗੁਆ ਬੈਠੀ ਅਤੇ ਇਕ ਦਰੱਖਤ ਨਾਲ ਟਕਰਾ ਗਈ। ਇਸ ਕਾਰਨ, ਗੱਡੀ ਵਿਚ ਸਵਾਰ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅਪਰਾਧੀ ਗੁੱਡੂ ਯਾਦਵ ਨੇ ਇਕ ਸਿਪਾਹੀ ਦੀ ਰਾਈਫਲ ਖੋਹ ਕੇ ਪੁਲਸ ਮੁਲਾਜ਼ਮ ’ਤੇ ਤਾਣ ਦਿੱਤੀ ਅਤੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀ ਮੁਲਜ਼ਮ ਦੇ ਪੈਰ ਵਿਚ ਲੱਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਰਜਿਸਟਰੇਸ਼ਨ ਦੀ ਮਿਤੀ ’ਚ ਹੋਇਆ ਵਾਧਾ, ਜਾਣੋ ਆਖ਼ਰੀ ਤਾਰੀਖ਼
NEXT STORY