ਬੀਕਾਨੇਰ— ਰਾਜਸਥਾਨ ਦੇ ਬੀਕਾਨੇਰ 'ਚ ਸ਼ੁੱਕਰਵਾਰ ਨੂੰ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਨਾਲ ਇਕ ਮਕਾਨ ਢਹਿ ਗਿਆ। ਇਸ ਹਾਦਸੇ 'ਚ ਇਕ ਬੱਚੀ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ ਹੈ ਪਰ ਅਜੇ ਵੀ ਤਿੰਨ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੂਚਨਾ ਦਿੱਤੀ ਹੈ। ਇਹ ਹਾਦਸਾ ਜ਼ਿਲੇ ਦੇ 'ਨੋਖਾ' ਕਸਬੇ 'ਚ ਹੋਇਆ। ਹਾਦਸੇ ਤੋਂ ਬਾਅਦ ਰੈਕਿਊ ਅਪਰੇਸ਼ਨ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਇਹ ਮਕਾਨ ਢਹਿ-ਢੇਰੀ ਹੋ ਗਿਆ ਹੈ। ਜਿਥੇ ਹਾਦਸਾ ਹੋਇਆ ਉਸ ਇਲਾਕੇ 'ਚ ਪੂਰਬ ਬਜਰੀ ਖਨਨ ਹੋਣਾ ਦੱਸਿਆ ਜਾ ਰਿਹਾ ਹੈ ਅਤੇ ਇਸ ਕਾਰਨ ਤੇਜ਼ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕ ਗਈ ਅਤੇ ਮਕਾਨ ਨਰਸਿੰਗ ਹੋਸਟਲ ਨਜ਼ਦੀਕ ਸਥਿਤ ਸੀ ਅਤੇ ਹਾਦਸੇ ਤੋਂ ਬਾਅਦ ਉਸ ਮਲਬੇ 'ਚ ਇਕ ਬੱਚੀ ਨੂੰ ਜ਼ਿੰਦਾ ਕੱਢਿਆ ਗਿਆ ਅਤੇ ਬਚਾਅ ਕਾਰਜ 'ਚ ਲੱਗੇ ਲੋਕਾਂ ਨੇ ਦੱਸਿਆ ਕਿ ਅਜੇ ਵੀ ਮਲਬੇ 'ਚ 3 ਲੋਕਾਂ ਦੇ ਦਬੇ ਹੋਣ ਦਾ ਸ਼ੱਕ ਹੈ।
ਮੁੰਨਾ ਬਜਰੰਗੀ ਦੀ ਪਤਨੀ ਨੇ ਯੋਗੀ ਕੋਲ ਲਗਾਈ ਗੁਹਾਰ
NEXT STORY