ਬੀਕਾਨੇਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਸਥਾਨ ਦੀ ਇਕ ਦਿਨਾ ਯਾਤਰਾ 'ਤੇ ਵੀਰਵਾਰ ਸਵੇਰੇ ਬੀਕਾਨੇਰ ਪਹੁੰਚੇ। ਦੱਸ ਦੇਈਏ ਕਿ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਬਾਰਡਰ ਇਲਾਕੇ ਵਿਚ ਗਏ ਹਨ। ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਦੇਸ਼ਨੋਕ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਸ਼ਵ ਪ੍ਰਸਿੱਧ ਕਰਨੀ ਮਾਤਾ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਕਰਣੀ ਮਾਤਾ ਮੰਦਰ ਵਿਚ ਪੂਜਾ ਵੀ ਕੀਤੀ। ਉਨ੍ਹਾਂ ਨੇ ਕਰਣੀ ਮਾਤਾ ਮੰਦਰ ਵਿਖੇ ਦਰਸ਼ਨ ਕਰਕੇ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਇਹ ਵੀ ਪੜ੍ਹੋ- ਬਜ਼ੁਰਗਾਂ ਲਈ ਵੱਡੀ ਖ਼ਬਰ; ਹੁਣ 3,500 ਰੁਪਏ ਮਿਲੇਗੀ ਮਹੀਨਾਵਾਰ ਪੈਨਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਮੁੜ ਵਿਕਸਿਤ ਦੇਸ਼ਨੋਕ ਸਟੇਸ਼ਨ ਦਾ ਉਦਘਾਟਨ ਕੀਤਾ ਅਤੇ ਬੀਕਾਨੇਰ-ਮੁੰਬਈ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾਈ।ਇਸ ਤੋਂ ਬਾਅਦ ਪਾਲਨਾ ਵਿਚ 26 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕਰ ਕੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ- ਸੱਚ ਹੋ ਰਹੀ ਬਾਬਾ ਵੇਂਗਾ ਦੀ ਇਕ ਹੋਰ ਭਵਿੱਖਬਾਣੀ; ਜਾਣੋ ਕਿਸ ਚੀਜ਼ ਨੂੰ ਲੈ ਕੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Rain Alert: ਦੇਸ਼ ਦੇ 31 ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਸੂਚੀ
NEXT STORY