ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਰਦੋਈ ਜ਼ਿਲ੍ਹੇ ਦੇ ਸੁਰਸਾ ਥਾਣਾ ਖੇਤਰ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਡੰਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਭੈਣ-ਭਰਾ ਸਮੇਤ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ 20 ਸਾਲਾ ਆਦਰਸ਼ ਅਵਸਥੀ, ਉਸ ਦੀ 23 ਸਾਲਾ ਭੈਣ ਮਧੂ ਅਵਸਥੀ ਅਤੇ ਉਨ੍ਹਾਂ ਦੀ ਇੱਕ ਸਾਥੀ ਕਾਮਿਨੀ ਪਾਂਡੇ ਵਜੋਂ ਹੋਈ ਹੈ। ਇਹ ਹਾਦਸਾ ਸੁਰਸਾ ਖੇਤਰ ਦੇ ਫਾਰਮ ਪੁਰਵਾ ਨੇੜੇ ਢੋਲੀਆ ਚੌਰਾਹੇ ਕੋਲ ਵਾਪਰਿਆ। ਇਹ ਤਿੰਨੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਹਰਦੋਈ ਵੱਲ ਜਾ ਰਹੇ ਸਨ, ਜਦੋਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਡੰਪਰ ਨੇ ਉਹਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਤਿੰਨੋਂ ਸੜਕ 'ਤੇ ਡਿੱਗ ਗਏ ਅਤੇ ਗੰਭੀਰ ਸੱਟਾਂ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਪਰ ਪੁਲਸ ਕਪਤਾਨ ਸੁਬੋਧ ਗੌਤਮ ਨੇ ਦੱਸਿਆ ਕਿ ਡੰਪਰ ਨੂੰ ਪੁਲਿਸ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਕਾਨੂੰਨੀ ਜਾਂਚ ਜਾਰੀ ਹੈ।
ਮਹਾਸ਼ਿਵਰਾਤਰੀ 'ਤੇ ਕਾਸ਼ੀ 'ਚ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ
NEXT STORY