ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਅਮੇਠੀ ਥਾਣਾ ਖੇਤਰ ਦੇ ਬਰਹਮਾਸੀ ਨੇੜੇ ਇੱਕ ਟਰੱਕ ਦੀ ਟੱਕਰ ਨਾਲ ਇੱਕ 24 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਪੁਲਸ ਅਨੁਸਾਰ, ਪ੍ਰਤਾਪਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਜਤਿੰਦਰ ਕੁਮਾਰ (24) ਦੀ ਬੀਤੀ ਰਾਤ ਬਰਹਮਾਸੀ ਚੌਰਾਹੇ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਉਹ ਅਮੇਠੀ ਥਾਣਾ ਖੇਤਰ ਦੇ ਸ਼੍ਰੀਕਾ ਪੁਰਵਾ ਪਿੰਡ ਵਿੱਚ ਆਪਣੇ ਇੱਕ ਰਿਸ਼ਤੇਦਾਰ ਨੂੰ ਮਿਲਣ ਆਇਆ ਸੀ।
ਅਮੇਠੀ ਥਾਣਾ ਇੰਚਾਰਜ ਰਵੀ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਡਰਾਈਵਰ ਅਤੇ ਕਲੀਨਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਮਨੀ ਚੋਣਾਂ : ਦੇਸ਼ ਦੇ 7 ਹੋਰ ਵਿਧਾਨ ਸਭਾ ਹਲਕਿਆਂ ਤੋਂ ਜਾਣੋ ਕੌਣ ਅੱਗੇ ਤੇ ਕੌਣ ਪਿੱਛੇ
NEXT STORY