ਨੈਸ਼ਨਲ ਡੈਸਕ- ਮਹਾਰਾਸ਼ਟਰ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਨਾਸਿਕ ਜ਼ਿਲ੍ਹੇ 'ਚ ਇਕ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਇਹ ਹਾਦਸਾ ਬੁੱਧਵਾਰ ਦੀ ਰਾਤ ਨੂੰ ਜ਼ਿਲ੍ਹੇ ਦੇ ਡਿੰਡੋਰੀ ਕਸਬੇ ਨੇੜੇ ਵਾਣੀ-ਡਿੰਡੋਰੀ ਰੋਡ 'ਤੇ ਵਾਪਰਿਆ, ਜਿਸ ਦੀ ਸੂਚਨਾ ਪੁਲਸ ਨੂੰ ਰਾਤ ਕਰੀਬ 12 ਵਜੇ ਮਿਲੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮ ਮੌਕੇ 'ਤੇ ਪਹੁੰਚੀ। ਜਦੋਂ ਟੀਮ ਨੇ ਜਾ ਕੇ ਦੇਖਿਆ ਤਾਂ ਕਾਰ ਤੇ ਬਾਈਕ ਨੇੜੇ ਹੀ ਵਗਦੀ ਇਕ ਨਹਿਰ 'ਚ ਡਿੱਗੇ ਹੋਏ ਸਨ।
ਜਦੋਂ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ 2 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਅਚਾਨਕ ਰੋਕੀ ਗਈ ਸ਼੍ਰੀ ਅਮਰਨਾਥ ਯਾਤਰਾ, ਸਾਹਮਣੇ ਆਈ ਹੈਰਾਨ ਕਰ ਦੇਣ ਵਾਲੀ ਵਜ੍ਹਾ
NEXT STORY