ਭੋਪਾਲ : ਮੱਧ ਪ੍ਰਦੇਸ਼ ਵਿੱਚ ਅੱਜ ਯਾਨੀ ਵੀਰਵਾਰ ਤੋਂ ਦੋਪਹੀਆ ਵਾਹਨ ਚਾਲਕਾਂ ਅਤੇ ਪਿੱਛੇ ਬੈਠਣ ਵਾਲਿਆਂ ਲਈ ਹੈਲਮੇਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੁਲਸ ਵਿਭਾਗ ਵਲੋਂ ਸੂਬੇ ਭਰ ਵਿਚ ਇੱਕ ਵਿਸ਼ਾਲ ਪੱਧਰ 'ਤੇ ਹੈਲਮੇਟ ਜਾਂਚ ਮੁਹਿੰਮ ਚਲਾਇਆ ਜਾ ਰਿਹਾ ਹੈ। ਜੇਕਰ ਵਾਹਨ ਚਲਾਉਣ ਵਾਲਾ ਡਰਾਈਵਰ ਜਾਂ ਪਿੱਛੇ ਬੈਠਣ ਵਾਲਾ ਕੋਈ ਵੀ ਸ਼ਖ਼ਸ ਹੈਲਮੇਟ ਦੀ ਵਰਤੋਂ ਨਹੀਂ ਕਰਦਾ ਤਾਂ ਉਸ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਕੱਟਿਆ ਜਾਵੇਗਾ।
ਪੜ੍ਹੋ ਇਹ ਵੀ : ਥੱਪੜ ਤੇ ਥੱਪੜ ਠਾ ਥੱਪੜ! ਸੁਨਿਆਰੇ ਦੀ ਦੁਕਾਨ 'ਤੇ ਚੋਰੀ ਕਰਨ ਆਈ ਸੀ ਕੁੜੀ ਤੇ ਫਿਰ...(ਵੀਡੀਓ)
ਦੱਸ ਦੇਈਏ ਕਿ ਇਹ ਮੁਹਿੰਮ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ, ਜਿਸ ਵਿੱਚ ਭੋਪਾਲ, ਇੰਦੌਰ, ਗਵਾਲੀਅਰ, ਜਬਲਪੁਰ ਅਤੇ ਉਜੈਨ ਵਿੱਚ ਵਿਸ਼ੇਸ਼ ਸਖ਼ਤੀ ਵਰਤੀ ਜਾਵੇਗੀ। ਅਧਿਕਾਰੀਆਂ ਦੇ ਅਨੁਸਾਰ ਇਨ੍ਹਾਂ ਪੰਜ ਸ਼ਹਿਰਾਂ ਵਿੱਚ ਸੜਕ ਹਾਦਸਿਆਂ ਵਿੱਚ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ। 2024 ਵਿੱਚ ਰਾਜ ਵਿੱਚ ਸੜਕ ਹਾਦਸਿਆਂ ਵਿੱਚ ਲਗਭਗ 14,791 ਲੋਕਾਂ ਦੀ ਮੌਤ ਹੋਈ। ਅੰਕੜੇ ਇਹ ਵੀ ਦਰਸਾਉਂਦੇ ਹਨ ਕਿ 80 ਪ੍ਰਤੀਸ਼ਤ ਦੋਪਹੀਆ ਵਾਹਨ ਸਵਾਰ ਹੈਲਮੇਟ ਨਹੀਂ ਪਹਿਨਦੇ। ਇਸ ਮੁਹਿੰਮ ਦਾ ਉਦੇਸ਼ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਦੁਰਘਟਨਾ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਹੈ।
ਪੜ੍ਹੋ ਇਹ ਵੀ : ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਤੇ 62 HPS ਅਧਿਕਾਰੀਆਂ ਦੇ ਤਬਾਦਲੇ
ਗੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠੀਏ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ
NEXT STORY