ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਦਰਦਨਾਕ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਈ-ਰਿਕਸ਼ਾ ਚਾਲਕ ਦੀ ਗਲਤੀ ਕਾਰਨ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਹਾਦਸਾ ਸ਼ਨੀਵਾਰ ਨੂੰ ਪ੍ਰਯਾਗਰਾਜ ਦੇ ਨਵੇਂ ਯਮੁਨਾ ਪੁਲ 'ਤੇ ਵਾਪਰਿਆ। ਸ਼ਨੀਵਾਰ ਦੁਪਹਿਰ 21 ਸਾਲਾ ਬਾਈਕ ਸਵਾਰ ਆਕਾਸ਼ ਸਿੰਘ ਉਰਫ ਨੀਸ਼ੂ ਦੀ ਇਕ ਈ-ਰਿਕਸ਼ਾ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਈ-ਰਿਕਸ਼ਾ ਚਾਲਕ ਨੇ ਅਚਾਨਕ ਆਪਣਾ ਰਿਕਸ਼ਾ ਪੁਲ 'ਤੇ ਮੋੜ ਦਿੱਤਾ, ਜਿਸ ਕਾਰਨ ਸਾਹਮਣੇ ਤੋਂ ਆ ਰਹੇ ਬਾਈਕ ਸਵਾਰ ਆਕਾਸ਼ ਸਿੰਘ ਦਾ ਬਾਈਕ ਬੇਕਾਬੂ ਹੋ ਕੇ ਪਲਟ ਗਿਆ।
ਇਹ ਵੀ ਪੜ੍ਹੋ- ਮਹਾਦੇਵ ਸੱਟੇਬਾਜ਼ੀ ਐਪ ਮਾਮਲਾ: ਮੁੰਬਈ SIT ਨੇ ਅਭਿਨੇਤਾ ਸਾਹਿਲ ਖਾਨ ਨੂੰ ਹਿਰਾਸਤ 'ਚ ਲਿਆ
ਘਟਨਾ ਤੋਂ ਬਾਅਦ ਆਕਾਸ਼ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਇੰਨਾ ਹੀ ਨਹੀਂ ਘਟਨਾ ਤੋਂ ਬਾਅਦ ਈ-ਰਿਕਸ਼ਾ ਚਾਲਕ ਰਿਕਸ਼ਾ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਰਿਕਸ਼ਾ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸਕਰੈਪ ਮਾਫੀਆ ਰਵੀ ਅਤੇ ਉਸ ਦੀ ਪ੍ਰੇਮਿਕਾ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਥਾਈਲੈਂਡ ਨੇ ਕੀਤਾ ਸੀ ਡਿਪੋਰਟ
ਯਮੁਨਾਨਗਰ ਦੇ ਚੱਕਾ ਨੈਣੀ, ਵਾਸੀ ਅਸ਼ਵਨੀ ਸਿੰਘ ਦਾ ਪੁੱਤਰ ਆਕਾਸ਼ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਸੀ। ਸ਼ਨੀਵਾਰ ਨੂੰ ਉਹ ਕੰਪਨੀ ਦੇ ਕਿਸੇ ਕੰਮ ਲਈ ਗਿਆ ਹੋਇਆ ਸੀ। ਸ਼ਨੀਵਾਰ ਦੁਪਹਿਰ ਕਰੀਬ 12.40 ਵਜੇ ਜਿਵੇਂ ਹੀ ਉਹ ਬਾਈਕ 'ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਨਵੇਂ ਯਮੁਨਾ ਪੁਲ 'ਤੇ ਉਸ ਦੀ ਬਾਈਕ ਇਕ ਈ-ਰਿਕਸ਼ਾ ਨਾਲ ਟਕਰਾ ਗਈ, ਜਿਸ ਕਾਰਨ ਉਹ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਨੈਨੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- SHO ਦੀ ਛੁੱਟੀ ਨਾ ਦੇਣ ਦੀ ਜ਼ਿੱਦ; ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਨੇ ਗੁਆਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਅਰਬਪਤੀਆਂ ਲਈ ਸਰਕਾਰ ਚਲਾਉਂਦੇ ਹਨ, ਪਟਨਾਇਕ ਕੁਝ ਚੁਨਿੰਦਾ ਲੋਕਾਂ ਲਈ : ਰਾਹੁਲ ਗਾਂਧੀ
NEXT STORY