ਨਵੀਂ ਦਿੱਲੀ- ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ. ਡੀ. ਐੱਸ.) ਜਨਰਲ ਬਿਪਿਨ ਰਾਵਤ ਦਾ ਬੁੱਧਵਾਰ ਤਾਮਿਲਨਾਡੂ ’ਚ ਕੁਨੂੰਰ ਨੇੜੇ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੁਖ਼ਦ ਹੈਲੀਕਾਪਟਰ ਹਾਦਸੇ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ’ਚ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਮਿ੍ਰਤਕ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ।
ਇਹ ਵੀ ਪੜ੍ਹੋ: ਤਾਮਿਲਨਾਡੂ ਹਾਦਸਾ: ਅੱਗ ਦੀਆਂ ਲਪਟਾਂ ’ਚ ਘਿਰਿਆ ਫ਼ੌਜ ਦਾ ਹੈਲੀਕਾਪਟਰ, ਤਸਵੀਰਾਂ ’ਚ ਵੇਖੋ ਭਿਆਨਕ ਮੰਜ਼ਰ
ਰਾਜਨਾਥ ਨੇ ਕਿਹਾ ਕਿ ਲੋਕ ਸਭਾ ’ਚ ਦੱਸਿਆ ਕਿ ਅੱਜ ਬਹੁਤ ਭਾਰੀ ਮਨ ਨਾਲ ਸਦਨ ਨੂੰ ਦੁਖ਼ਦ ਖ਼ਬਰ ਨਾਲ ਜਾਣੂ ਕਰਾਉਣਾ ਚਾਹੁੰਦਾ ਹਾਂ। 8 ਦਸੰਬਰ ਨੂੰ ਦੁਪਹਿਰ ਦੇ ਸਮੇਂ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਜਿਸ ’ਚ ਬਿਪਿਨ ਰਾਵਤ ਮੌਜੂਦ ਸਨ, ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਜਨਰਲ ਬਿਪਿਨ ਰਾਵਤ ਨੂੰ ਵੈਲਿੰਗਟਨ ਵਿਚ ਡਿਫੈਂਸ ਸਰਵਿਸ ਸਟਾਫ ਕਾਲਜ ਜਾਣਾ ਸੀ। ਹਵਾਈ ਫ਼ੌਜ ਦੇ ਹੈਲੀਕਾਪਟਰ ਐੱਮ. ਆਈ.-17 ਨੇ ਸੁਲੂਰ ਏਅਰਬੇਸ ਤੋਂ 11.48 ’ਤੇ ਉਡਾਣ ਭਰੀ ਸੀ। ਇਸ ਨੂੰ ਵੈਲਿੰਗਟਨ ’ਚ 12.15 ਵਜੇ ਲੈਂਡ ਕਰਨਾ ਸੀ।
ਇਹ ਵੀ ਪੜ੍ਹੋ: ਦੇਸ਼ ਨੇ ਗੁਆਇਆ ਜਾਂਬਾਜ਼ ਜਨਰਲ ‘ਰਾਵਤ’, ਪੜ੍ਹੋ ਕਦੋਂ-ਕਦੋਂ ਹਾਦਸੇ ਦਾ ਸ਼ਿਕਾਰ ਹੋਇਆ Mi-17
ਏਅਰ ਟ੍ਰੈਫਿਕ ਕੰਟਰੋਲ ਨੇ ਹੈਲੀਕਾਪਟਰ ਤੋਂ ਕਰੀਬ 12.08 ਵਜੇ ਸੰਪਰਕ ਗੁਆ ਦਿੱਤਾ। ਇਸ ਤੋਂ ਬਾਅਦ ਕੁਝ ਸਥਾਨਕ ਲੋਕਾਂ ਨੇ ਜੰਗਲ ’ਚ ਅੱਗ ਦੇਖੀ। ਉਹ ਦੌੜ ਕੇ ਹੈਲੀਕਾਪਟਰ ਕੌਲ ਪਹੁੰਚੇ। ਜਿਸ ਤੋਂ ਬਾਅਦ ਰੈਸਕਿਊ ਟੀਮ ਸਾਰਿਆਂ ਨੂੰ ਹਾਦਸੇ ਵਾਲੀ ਥਾਂ ਤੋਂ ਵੈਲਿੰਗਟਨ ਫੌਜੀ ਹਸਪਤਾਲ ਲੈ ਕੇ ਆਈ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਹੈਲੀਕਾਪਟਰ ’ਚ ਸਵਾਰ 14 ਲੋਕਾਂ ’ਚੋਂ 13 ਦੀ ਮੌਤ ਹੋ ਗਈ। ਇਸ ’ਚ ਸੀ. ਡੀ. ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਉਨ੍ਹਾਂ ਦੇ ਫ਼ੌਜੀ ਸਲਾਹਕਾਰ ਬਿ੍ਰਗੇਡੀਅਰ ਲਿੱਧੜ, ਸਟਾਫ਼ ਅਧਿਕਾਰੀ ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਅਤੇ 9 ਹੋਰ ਫ਼ੌਜ ਦੇ ਜਵਾਨ ਸਨ। ਗਰੁੱਪ ਕੈਪਟਨ ਵਰੁਣ ਸਿੰਘ ਲਾਈਫ ਸਪੋਰਟ ’ਤੇ ਹਨ, ਉਨ੍ਹਾਂ ਦਾ ਵੈਲਿੰਗਟਨ ’ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ - ਹੈਲੀਕਾਪਟਰ ਹਾਦਸੇ 'ਚ ਵਰੁਣ ਸਿੰਘ ਦੀ ਬਚੀ ਜਾਨ, ਹਸਪਤਾਲ 'ਚ ਲੜ ਰਹੇ ਹਨ ਜ਼ਿੰਦਗੀ ਅਤੇ ਮੌਤ ਦੀ ਜੰਗ
ਰਾਜਨਾਥ ਸਿੰਘ ਨੇ ਕਿਹਾ ਕਿ ਇਸ ਘਟਨਾ ਦੇ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਚੀਫ ਆਫ ਡਿਫੈਂਸ ਸਟਾਫ ਅਤੇ ਹੋਰ ਸਾਰੇ ਲੋਕਾਂ ਨੂੰ ਪੂਰੇ ਫੌਜੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਮਿ੍ਰਤਕਾਂ ਸਰੀਰਾਂ ਨੂੰ ਅੱਜ ਸ਼ਾਮ ਦਿੱਲੀ ਲਿਆਂਦਾ ਜਾਵੇਗਾ। ਮੈਂ ਸਦਨ ਵਲੋਂ ਬਿਪਿਨ ਰਾਵਤ ਅਤੇ ਹੋਰ ਸਾਰਿਆਂ ਨੂੰ ਸ਼ਰਧਾਂਜਲੀ ਦਿੰਦਾ ਹਾਂ।
ਦੇਸ਼ ਨੇ ਗੁਆਇਆ ਜਾਂਬਾਜ਼ ਜਨਰਲ ‘ਰਾਵਤ’, ਪੜ੍ਹੋ ਕਦੋਂ-ਕਦੋਂ ਹਾਦਸੇ ਦਾ ਸ਼ਿਕਾਰ ਹੋਇਆ Mi-17
NEXT STORY