ਨੈਸ਼ਨਲ ਡੈਸਕ : ਮਹਾਰਾਸ਼ਟਰ ਵਿੱਚ ਗਣੇਸ਼ ਉਤਸਵ ਦਾ ਮਾਹੌਲ ਹੈ ਪਰ ਮੁੰਬਈ ਦੇ ਨੇੜੇ ਵਿਰਾਰ ਵਿੱਚ ਇੱਕ ਦੁਖਦਾਈ ਘਟਨਾ ਦੇ ਵਾਪਰ ਜਾਣ ਨਾਲ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ। ਇੱਥੇ ਅੱਧੀ ਰਾਤ ਨੂੰ ਇੱਕ 4 ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ, ਜਿਸ ਵਿੱਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਸ ਹਾਦਸੇ ਵਿੱਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਪੜ੍ਹੋ ਇਹ ਵੀ - ਸਸਤਾ ਹੋ ਗਿਆ ਸੋਨਾ! ਗਹਿਣੇ ਖਰੀਦਣ ਵਾਲਿਆਂ ਲ਼ਈ ਖ਼ੁਸ਼ਖ਼ਬਰੀ
ਮਿਲੀ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਵਿਰਾਰ ਈਸਟ ਵਿੱਚ ਸਥਿਤ ਰਮਾਬਾਈ ਅਪਾਰਟਮੈਂਟਸ ਵਿੱਚ ਵਾਪਰੀ ਹੈ। ਪਤਾ ਲੱਗਾ ਹੈ ਕਿ ਜਿਸ ਸਮੇਂ ਇਮਾਰਤ ਦਾ ਇੱਕ ਹਿੱਸਾ ਢਹਿ-ਢੇਰੀ ਹੋਇਆ, ਉਸ ਸਮੇਂ ਚੌਥੀ ਮੰਜ਼ਿਲ 'ਤੇ ਇੱਕ ਕੁੜੀ ਦਾ ਜਨਮਦਿਨ ਮਨਾਇਆ ਜਾ ਰਿਹਾ ਸੀ। ਇਸ ਪਾਰਟੀ ਵਿੱਚ ਬਹੁਤ ਸਾਰੇ ਲੋਕ ਇਕੱਠੇ ਹੋਏ ਸਨ, ਜਿਸ ਕਾਰਨ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ, ਫਾਇਰ ਵਿਭਾਗ ਅਤੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ) ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਪੜ੍ਹੋ ਇਹ ਵੀ - ਹੋ ਗਿਆ ਇਕ ਹੋਰ ਟੋਲ ਫ੍ਰੀ! ਭਾਰਤ ਦੇ ਸਭ ਤੋਂ ਲੰਬੇ ਅਟਲ ਸੇਤੂ ਨੂੰ ਲੈ ਕੇ ਸਰਕਾਰ ਨੇ ਕਰ 'ਤਾ ਐਲਾਨ
ਇਸ ਘਟਨਾ ਨੂੰ ਲੈ ਕੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਲਗਭਗ 15-20 ਲੋਕ ਮਲਬੇ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅਪਾਰਟਮੈਂਟ ਵਿੱਚ ਦੋ ਬਲਾਕ ਸਨ, ਜਿਨ੍ਹਾਂ ਵਿੱਚੋਂ ਇੱਕ ਪੂਰੀ ਤਰ੍ਹਾਂ ਢਹਿ ਗਿਆ ਹੈ। ਇਸ ਘਟਨਾ ਦੇ ਵਾਪਰਨ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਹੈ ਅਤੇ ਬਚਾਅ ਕਰਮਚਾਰੀ ਜਲਦੀ ਤੋਂ ਜਲਦੀ ਫਸੇ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਲਾਗੂ ਹੋ ਗਿਆ 50% ਟੈਰਿਫ, ਨਿਰਯਾਤਕਾਂ ਦੇ ਸੁੱਕੇ ਸਾਹ , ਖ਼ਤਰੇ 'ਚ ਆਈਆਂ 1.5 ਲੱਖ ਨੌਕਰੀਆਂ
NEXT STORY