ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਆਪਣੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਨਵੇਂ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪੱਤਰ 19 ਜਨਵਰੀ ਨੂੰ ਦਾਖਲ ਕੀਤੇ ਜਾਣਗੇ ਅਤੇ ਅਗਲੇ ਹੀ ਦਿਨ ਯਾਨੀ 20 ਜਨਵਰੀ ਨੂੰ ਨਵੇਂ ਪਾਰਟੀ ਪ੍ਰਧਾਨ ਦੇ ਨਾਂ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ।
ਚੋਣ ਪ੍ਰਕਿਰਿਆ ਦਾ ਪੂਰਾ ਵੇਰਵਾ
ਭਾਜਪਾ ਦੇ ਰਾਸ਼ਟਰੀ ਰਿਟਰਨਿੰਗ ਅਫਸਰ ਕੇ ਲਕਸ਼ਮਣ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, 19 ਜਨਵਰੀ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਉਸੇ ਦਿਨ (19 ਜਨਵਰੀ) ਸ਼ਾਮ 4 ਤੋਂ 5 ਵਜੇ ਤੱਕ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਮੀਦਵਾਰ ਸ਼ਾਮ 5 ਤੋਂ 6 ਵਜੇ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਜੇਕਰ ਲੋੜ ਪਈ ਤਾਂ 20 ਜਨਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਉਸੇ ਦਿਨ ਨਵੇਂ ਪ੍ਰਧਾਨ ਦੇ ਨਾਂ ਦਾ ਅਧਿਕਾਰਤ ਐਲਾਨ ਹੋਵੇਗਾ। ਇਹ ਸਾਰੀ ਪ੍ਰਕਿਰਿਆ ਪਾਰਟੀ ਦੇ ਰਾਸ਼ਟਰੀ ਹੈੱਡਕੁਆਰਟਰ ਵਿਖੇ ਹੋਵੇਗੀ।

ਨਿਤਿਨ ਨਬੀਨ ਦੇ ਨਾਂ ਦੀ ਚਰਚਾ
ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਬਿਨਾਂ ਵਿਰੋਧ ਚੁਣੇ ਜਾ ਸਕਦੇ ਹਨ, ਕਿਉਂਕਿ ਕਿਸੇ ਹੋਰ ਆਗੂ ਵੱਲੋਂ ਚੋਣ ਮੈਦਾਨ 'ਚ ਉਤਰਨ ਦੀ ਸੰਭਾਵਨਾ ਬਹੁਤ ਘੱਟ ਹੈ।
ਨੱਢਾ ਦੀ ਲੈਣਗੇ ਜਗ੍ਹਾ
ਨਿਤਿਨ ਨਬੀਨ ਮੌਜੂਦਾ ਪ੍ਰਧਾਨ ਜੇ.ਪੀ. ਨੱਢਾ ਦੀ ਜਗ੍ਹਾ ਲੈ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਨਬੀਨ ਦੀ ਉਮੀਦਵਾਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਦਾ ਪੂਰਾ ਸਮਰਥਨ ਹਾਸਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ
NEXT STORY