ਨਵੀਂ ਦਿੱਲੀ, (ਅਨਸ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੰਤਰੀ ਮੰਡਲ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਭਾਵੀ ਮੰਤਰੀਆਂ ਦੀ ਸੂਚੀ ਤਿਆਰ ਹੈ ਅਤੇ ਅੰਤਿਮ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕਰੇਗੀ। ਦਿੱਲੀ ਦੇ ਦੋ ਦਿਨਾ ਦੌਰੇ ’ਤੇ ਆਏ ਫੜਨਵੀਸ ਨੇ ਬੁੱਧਵਾਰ ਰਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ. ਪੀ. ਨੱਡਾ ਅਤੇ ਪਾਰਟੀ ਦੇ ਸੀਨੀਅਰ ਨੇਤਾ ਬੀ. ਐੱਲ. ਸੰਤੋਸ਼ ਨਾਲ ਆਪਣੇ ਮੰਤਰੀ ਮੰਡਲ ਦੇ ਵਿਸਥਾਰ ’ਤੇ ਚਰਚਾ ਕੀਤੀ।
ਬੈਠਕ ਦੌਰਾਨ ਭਾਜਪਾ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਸ਼ਿਵ ਬਾਵਨਕੁਲੇ ਵੀ ਮੌਜੂਦ ਸਨ। ਪਿਛਲੇ ਹਫਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਫੜਨਵੀਸ ਨੇ ਕਿਹਾ ਕਿ ਸਾਨੂੰ ਅਜੇ ਮੰਤਰੀ ਮੰਡਲ ਵਿਸਥਾਰ ਦੀ ਤਰੀਕ ਤੈਅ ਕਰਨੀ ਹੈ। ਫਾਰਮੂਲਾ ਤੈਅ ਹੋ ਚੁੱਕਿਆ ਹੈ ਅਤੇ ਤੁਹਾਨੂੰ ਛੇਤੀ ਹੀ ਇਸ ਬਾਰੇ ਪਤਾ ਲੱਗ ਜਾਵੇਗਾ। ਦੂਜੇ ਪਾਸੇ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਅਜੀਤ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ 14 ਦਸੰਬਰ ਨੂੰ ਹੋ ਸਕਦਾ ਹੈ।
HAL ਨੂੰ ਸਰਕਾਰ ਤੋਂ ਮਿਲੀ ਵੱਡੀ ਡੀਲ, 12 ਸੁਖੋਈ ਜੈੱਟ ਖਰੀਦਣ ਲਈ 13,500 ਕਰੋੜ ਰੁਪਏ ਦਾ ਸੌਦਾ
NEXT STORY