ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (BJP) ਨੇ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਨਵੇਂ ਰਾਜ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ, ਜਿਸ ਨੂੰ ਲੈ ਕੇ ਉਨ੍ਹਾਂ ਨੇ ਇਕ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਾਰੀ ਕੀਤੀ ਗਈ ਇੱਕ ਸੂਚੀ ਵਿੱਚ ਕੁੱਲ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੀ ਗਈ ਸੂਚੀ ਵਿਚ ਸਮ੍ਰਿਤੀ ਈਰਾਨੀ ਨੂੰ ਛੱਤੀਸਗੜ੍ਹ ਦੇ ਨਾਲ-ਨਾਲ ਹਰਿਆਣਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ

ਗੁਜਰਾਤ ਵਿੱਚ ਤਰੁਣ ਚੁੱਘ ਨੂੰ ਇੰਚਾਰਜ ਨਿਯੁਕਤ ਕੀਤਾ, ਜਦਕਿ ਅਜੈ ਮਹਾਵਰ ਅਤੇ ਗੋਮਤੀ ਸਾਈ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਹਰੀਸ਼ ਦਿਵੇਦੀ ਨੂੰ ਬਿਹਾਰ, ਸ਼੍ਰੀਕਾਂਤ ਸ਼ਰਮਾ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਵਿੱਚ ਇੰਚਾਰਜ, ਜਦੋਂ ਕਿ ਜਗਦੀਸ਼ ਪਟੇਲ, ਮੇਧਾ ਕੁਲਕਰਨੀ, ਡਾ. ਪ੍ਰਦੀਪ ਵਰਮਾ ਅਤੇ ਅਨੰਤ ਓਝਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਡਾ. ਸਤੀਸ਼ ਪੂਨੀਆ ਨੂੰ ਇੰਚਾਰਜ ਅਤੇ ਅਲਕਾ ਗੁਰਜਰ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।



ਇਹ ਵੀ ਪੜ੍ਹੋ : ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਉਤਰਾਖੰਡ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! 5 ਹਜ਼ਾਰ ਦਾ ਇਨਾਮੀ ਨਸ਼ਾ ਤਸਕਰ ਕਾਬੂ
NEXT STORY