ਨੈਸ਼ਨਲ ਡੈਸਕ- ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਚੋਣ ਪ੍ਰਚਾਰ ਸਿਖਰਾਂ 'ਤੇ ਪਹੁੰਚ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੰਗਾਲ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਈ ਸੀਨੀਅਰ ਕੇਂਦਰੀ ਆਗੂ, ਮੁੱਖ ਮੰਤਰੀ ਅਤੇ ਪ੍ਰਮੁੱਖ ਫਿਲਮੀ ਚਿਹਰੇ ਸ਼ਾਮਲ ਕੀਤੇ ਗਏ ਹਨ, ਜੋ ਸੂਬੇ ਵਿੱਚ ਚੋਣ ਮੈਦਾਨ ਸੰਭਾਲਣਗੇ।
ਭਾਜਪਾ ਦੀ ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਜੇ.ਪੀ. ਨੱਡਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਰਗੇ ਵੱਡੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਯੋਗੀ ਆਦਿੱਤਿਆਨਾਥ, ਸ਼ਿਵਰਾਜ ਸਿੰਘ ਚੌਹਾਨ, ਹਿਮੰਤ ਬਿਸਵਾ ਸਰਮਾ ਅਤੇ ਦੇਵੇਂਦਰ ਫੜਨਵੀਸ ਵੀ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ। ਗਲੈਮਰ ਦਾ ਤੜਕਾ ਲਗਾਉਣ ਲਈ ਪਾਰਟੀ ਨੇ ਮਿਥੁਨ ਚੱਕਰਵਰਤੀ, ਹੇਮਾ ਮਾਲਿਨੀ, ਕੰਗਨਾ ਰਣੌਤ ਅਤੇ ਮਨੋਜ ਤਿਵਾਰੀ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ। ਟੈਨਿਸ ਸਟਾਰ ਲਿਏਂਡਰ ਪੇਸ ਵੀ ਇਸ ਸੂਚੀ ਦਾ ਅਹਿਮ ਹਿੱਸਾ ਹਨ।
ਪੱਛਮੀ ਬੰਗਾਲ ਵਿੱਚ ਚੋਣਾਂ ਦੋ ਪੜਾਵਾਂ ਵਿੱਚ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ ਲਈ 23 ਅਪ੍ਰੈਲ ਅਤੇ ਦੂਜੇ ਪੜਾਅ ਲਈ 29 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣਾਂ ਦੇ ਨਤੀਜੇ 4 ਮਈ ਨੂੰ ਜਾਰੀ ਕੀਤੇ ਜਾਣਗੇ। ਭਾਜਪਾ ਨੇ ਹੁਣ ਤੱਕ ਸੂਬੇ ਦੀਆਂ 292 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੇ ਕੂਚਬਿਹਾਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਬੰਗਾਲ ਨੂੰ 'ਸ਼ਕਤੀ ਪੂਜਾ' ਦੀ ਧਰਤੀ ਦੱਸਦਿਆਂ ਕਿਹਾ ਕਿ ਭਾਜਪਾ ਔਰਤਾਂ ਦੇ ਸਨਮਾਨ ਅਤੇ ਖੁਸ਼ਹਾਲੀ ਲਈ ਮੈਦਾਨ ਵਿੱਚ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ 4 ਮਈ ਤੋਂ ਬਾਅਦ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਹਰ ਭ੍ਰਿਸ਼ਟ ਵਿਅਕਤੀ ਨੂੰ ਜਨਤਾ ਦੀ ਲੁੱਟੀ ਹੋਈ ਜਾਇਦਾਦ ਵਾਪਸ ਕਰਨੀ ਪਵੇਗੀ।

ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹੋਰ ਪ੍ਰਮੁੱਖ ਨਾਮ
ਸੂਚੀ ਵਿੱਚ ਧਰਮਿੰਦਰ ਪ੍ਰਧਾਨ, ਅਸ਼ਵਨੀ ਵੈਸ਼ਨਵ, ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ, ਸੁਵੈਂਦੂ ਅਧਿਕਾਰੀ, ਦਿਲੀਪ ਘੋਸ਼ ਅਤੇ ਡਾ. ਸੁਕਾਂਤ ਮਜੂਮਦਾਰ ਵਰਗੇ ਆਗੂ ਵੀ ਸ਼ਾਮਲ ਹਨ। ਪਾਰਟੀ ਨੇ ਇਸ ਵਾਰ ਰਾਸ਼ਟਰੀ ਨੇਤਾਵਾਂ ਦੇ ਨਾਲ-ਨਾਲ ਸਥਾਨਕ ਮਜ਼ਬੂਤ ਚਿਹਰਿਆਂ ਨੂੰ ਵੀ ਪੂਰੀ ਅਹਿਮੀਅਤ ਦਿੱਤੀ ਹੈ।
ਚੋਣਾਂ ਤੋਂ ਬਾਅਦ TMC ਦੇ ਪਾਪਾਂ ਦਾ ਹੋਵੇਗਾ ਹਿਸਾਬ, ਕੂਚਬਿਹਾਰ 'ਚ ਬੋਲੇ PM ਮੋਦੀ
NEXT STORY