ਨਵੀਂ ਦਿੱਲੀ : ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (BJP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 71 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਸੂਬੇ ਦੀਆਂ 101 ਸੀਟਾਂ 'ਤੇ ਚੋਣ ਲੜ ਰਹੀ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਨੌਂ ਔਰਤਾਂ ਦੇ ਨਾਮ ਵੀ ਸ਼ਾਮਲ ਹਨ।
ਪੜ੍ਹੋ ਇਹ ਵੀ : 1,02,20,00,000 ਰੁਪਏ ਦਾ ਬੋਨਸ! ਦੀਵਾਲੀ 'ਤੇ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਖੋਲ੍ਹਿਆ ਖਜ਼ਾਨਾ

ਦੱਸ ਦੇਈਏ ਕਿ ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਜੈਸਵਾਲ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸਨ ਕਿ ਪਾਰਟੀ ਇਸ ਵਾਰ ਔਰਤਾਂ ਦੀ ਪ੍ਰਤੀਨਿਧਤਾ ਵਧਾਉਣ 'ਤੇ ਧਿਆਨ ਕੇਂਦਰਿਤ ਕਰੇਗੀ। ਪਹਿਲੀ ਸੂਚੀ ਵਿੱਚ ਕਈ ਪ੍ਰਮੁੱਖ ਆਗੂਆਂ ਨੂੰ ਟਿਕਟਾਂ ਮਿਲੀਆਂ ਹਨ। ਪਾਰਟੀ ਨੇ ਤਾਰਾਪੁਰ ਤੋਂ ਸਮਰਾਟ ਚੌਧਰੀ, ਲਖੀਸਰਾਏ ਤੋਂ ਵਿਜੇ ਸਿਨਹਾ, ਸਿਵਾਨ ਤੋਂ ਮੰਗਲ ਪਾਂਡੇ ਅਤੇ ਦਾਨਾਪੁਰ ਤੋਂ ਰਾਮਕ੍ਰਿਪਾਲ ਯਾਦਵ ਨੂੰ ਨਾਮਜ਼ਦ ਕੀਤਾ ਹੈ। ਇਸ ਵਾਰ ਵਿਧਾਨ ਸਭਾ ਸਪੀਕਰ ਨੰਦ ਕਿਸ਼ੋਰ ਯਾਦਵ ਦੀ ਟਿਕਟ ਕੱਟ ਦਿੱਤੀ ਗਈ ਹੈ।
ਪੜ੍ਹੋ ਇਹ ਵੀ : ਦੀਵਾਲੀ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨੂੰ ਨਹੀਂ ਮਿਲੇਗੀ ਤਨਖਾਹ!

ਵੋਟ ਕੱਟੇ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ, "ਮੈਂ ਭਾਰਤੀ ਜਨਤਾ ਪਾਰਟੀ ਦੇ ਫੈਸਲੇ ਨਾਲ ਖੜ੍ਹਾ ਹਾਂ। ਪਾਰਟੀ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ। ਮੈਨੂੰ ਕੋਈ ਸ਼ਿਕਾਇਤ ਨਹੀਂ ਹੈ। ਨਵੀਂ ਪੀੜ੍ਹੀ ਦਾ ਸਵਾਗਤ ਹੈ ਅਤੇ ਵਧਾਈ ਹੈ।" ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੱਤ ਵਾਰ ਜਿੱਤ ਦਿਵਾਈ। ਯਾਦਵ ਨੇ ਕਿਹਾ, "ਮੈਂ ਭਾਜਪਾ ਉਮੀਦਵਾਰ ਵਜੋਂ ਮਿਲੇ ਪਿਆਰ ਅਤੇ ਸਤਿਕਾਰ ਨੂੰ ਕਦੇ ਨਹੀਂ ਭੁੱਲਾਂਗਾ। ਮੈਂ ਸਾਰਿਆਂ ਦਾ ਧੰਨਵਾਦੀ ਹਾਂ।"
ਪੜ੍ਹੋ ਇਹ ਵੀ : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਜਾਣੋ ਕਾਰਨ ਤੇ ਪੜ੍ਹੋ ਪੂਰੀ LIST



ਅਚਾਨਕ ਵ੍ਰਿੰਦਾਵਨ ਪੁੱਜੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ, ਪ੍ਰੇਮਾਨੰਦ ਮਹਾਰਾਜ ਨੂੰ ਮਿਲ ਜਾਣਿਆ ਸਿਹਤ ਦਾ ਹਾਲ
NEXT STORY