ਸਿਰਸਾ—ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਹਰਿਆਣਾ 'ਚ ਭਾਜਪਾ-ਅਕਾਲੀ ਦਲ ਦਾ ਕਦੀ ਵੀ ਗਠਜੋੜ ਨਹੀਂ ਸੀ, ਇਸ ਲਈ ਉਨ੍ਹਾਂ ਨਾਲ ਧੋਖਾ ਕਰਨ ਦੀ ਗੱਲ ਗਲਤ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਿਚਾਲੇ ਪਈ ਦਰਾੜ ਦੇ ਸਵਾਲ 'ਤੇ ਬਰਾਲਾ ਨੇ ਦੱਸਿਆ ਕਿ ਇਹ ਕੇਂਦਰੀ ਅਗਵਾਈ ਦਾ ਮਾਮਲਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਤੋਂ ਵਾਪਸ ਪਰਤਣ ਤੋਂ ਬਾਅਦ ਕੀਤੀ ਜਾਵੇਗੀ। ਇੱਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਐਤਵਾਰ 29 ਸਤੰਬਰ ਨੂੰ ਵਿਦੇਸ਼ ਤੋਂ ਵਾਪਸ ਪਰਤਣਗੇ ਅਤੇ 30 ਸਤੰਬਰ ਨੂੰ ਸੰਸਦੀ ਦਲ ਦੀ ਬੈਠਕ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸੰਗਠਨ ਵੱਲੋਂ ਟਿਕਟਾਂ ਨੂੰ ਲੈ ਕੇ ਕੰਮ ਪੂਰਾ ਕਰ ਲਿਆ ਗਿਆ ਹੈ।
ਖਰਾਬ ਸੜਕ ਬਣਾਉਣ ਵਾਲੇ ਠੇਕੇਦਾਰਾਂ 'ਤੇ ਵੀ ਹੋਵੇਗੀ ਕਾਰਵਾਈ : ਨਿਤਿਨ ਗਡਕਰੀ
NEXT STORY