ਹਿਸਾਰ- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਆਂਧਰਾ ਪ੍ਰਦੇਸ਼, ਹਰਿਆਣਾ ਅਤੇ ਓਡੀਸ਼ਾ ਵਿਚ ਹੋਣ ਵਾਲੀਆਂ ਰਾਜ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਹਰਿਆਣਾ ਤੋਂ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਰੇਖਾ ਸ਼ਰਮਾ ਨੂੰ ਉਮੀਦਵਾਰ ਐਲਾਨ ਕੀਤਾ ਗਿਆ ਹੈ। ਹਰਿਆਣਾ 'ਚ ਇਹ ਸੀਟ ਭਾਜਪਾ ਆਗੂ ਕ੍ਰਿਸ਼ਨ ਲਾਲ ਪੰਵਾਰ ਦੇ ਅਸਤੀਫ਼ੇ ਮਗਰੋਂ ਖਾਲੀ ਹੋਈ ਸੀ। ਉੱਥੇ ਹੀ ਕੇਂਦਰੀ ਚੋਣ ਕਮੇਟੀ ਨੇ ਆਂਧਰਾ ਪ੍ਰਦੇਸ਼ ਤੋਂ ਭਾਜਪਾ ਨੇ ਰਯਾਗਾ ਕ੍ਰਿਸ਼ਨਾਯਾ ਨੂੰ ਉਮੀਦਵਾਰ ਬਣਾਇਆ ਹੈ। ਓਡੀਸ਼ਾ ਤੋਂ ਸੁਜੀਤ ਕੁਮਾਰ ਨੂੰ ਰਾਜ ਸਭਾ ਲਈ ਚੁਣਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਜ ਸਭਾ ਦੀਆਂ 6 ਖਾਲੀ ਸੀਟਾਂ 'ਤੇ 20 ਦਸੰਬਰ ਨੂੰ ਚੋਣਾਂ ਹੋਣੀਆਂ ਹਨ। ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਇਨ੍ਹਾਂ ਛੇ ਸੀਟਾਂ ਵਿਚੋਂ ਤਿੰਨ ਸੀਟਾਂ ਆਂਧਰਾ ਪ੍ਰਦੇਸ਼ ਦੀਆਂ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਹਰਿਆਣਾ ਅਤੇ ਓਡੀਸ਼ਾ ਵਿਚ ਇਕ-ਇਕ ਸੀਟ 'ਤੇ ਚੋਣਾਂ ਹੋ ਰਹੀਆਂ ਹਨ। ਮੌਜੂਦਾ ਸੰਸਦ ਮੈਂਬਰਾਂ ਦੇ ਅਸਤੀਫੇ ਤੋਂ ਬਾਅਦ ਸਾਰੀਆਂ ਸੀਟਾਂ ਖਾਲੀ ਹੋ ਗਈਆਂ ਹਨ।
ਜ਼ਿਮਨੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 3 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ। ਨਾਮਜ਼ਦਗੀ ਦੀ ਆਖਰੀ ਤਾਰੀਖ਼ 10 ਦਸੰਬਰ ਰੱਖੀ ਗਈ ਹੈ। ਨਾਮਜ਼ਦਗੀਆਂ ਦੀ ਪੜਤਾਲ 11 ਦਸੰਬਰ ਨੂੰ ਹੋਵੇਗੀ। ਉਮੀਦਵਾਰ 13 ਦਸੰਬਰ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਚੋਣਾਂ 20 ਦਸੰਬਰ ਨੂੰ ਹੋਣਗੀਆਂ ਅਤੇ ਉਸੇ ਦਿਨ ਨਤੀਜੇ ਜਾਰੀ ਕੀਤੇ ਜਾਣਗੇ।
ਬੈਂਕ ਖਾਤੇ 'ਚ ਕੈਸ਼ ਜਮ੍ਹਾਂ ਕਰਵਾਉਣ 'ਤੇ ਲੱਗੇਗਾ ਟੈਕਸ, ਲਾਗੂ ਹੋਇਆ ਨਿਯਮ
NEXT STORY