ਨਵੀਂ ਦਿੱਲੀ– ਭਾਰਤੀ ਜਨਤਾ ਪਾਰਟੀ ਨੇ ਉੱਤਰਾਖੰਡ ਤੋਂ ਆਸਨ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ 59 ਸੀਟਾਂ ’ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਮੁੱਖਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਇਕ ਵਾਰ ਫਿਰ ਖਟੀਮਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ ਜਦਕਿ ਸੂਬਾ ਪ੍ਰਧਾਨ ਮਦਨ ਕੌਸ਼ਿਕ ਨੂੰ ਹਰਿਦੁਆਰ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ’ਚ ਉਤਾਰਿਆ ਹੈ।
ਕੇਂਦਰੀ ਮੰਤਰੀ ਅਤੇ ਉੱਤਰਾਖੰਡ ਦੇ ਚੋਣ ਇੰਚਾਰਜ ਪ੍ਰਹਿਲਾਦ ਜੋਸ਼ੀ ਨੇ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਅਤੇ ਰਾਜ ਸਭਾ ਸਾਂਸਦ ਅਨਿਲ ਬਲੂਨੀ ਦੀ ਮੌਜੂਦਗੀ ’ਚ ਉਮੀਦਵਾਰਾਂ ਦਾ ਐਲਾਨ ਕੀਤਾ। ਪਾਰਟੀ ਨੇ 10 ਸੀਟਾਂ ’ਤੇ ਉਮੀਦਵਾਰ ਬਦਲੇ ਹਨ। ਜੋਸ਼ੀ ਨੇ ਕਿਹਾ, ‘ਕੀਤਾ ਹੈ, ਕਰਦੇ ਹਾਂ ਅਤੇ ਕਰਦੇ ਰਹਾਂਗੇ।’ ਦੇ ਨਾਅਰੇ ਨੂੰ ਲੈ ਕੇ ਭਾਜਪਾ ਚੋਣਾਂ ’ਚ ਉਤਰੇਗੀ।’
ਉਨ੍ਹਾਂ ਦਾਅਵਾ ਕੀਤਾ ਕਿ ਉੱਤਰਾਖੰਡ ’ਚ ਜੋ ਵੀ ਵਿਕਾਸ ਹੋਇਆ ਹੈ, ਉਹ ਭਾਜਪਾ ਸਰਕਾਰਾਂ ਦੇ ਕਾਰਜਕਾਲ ’ਚ ਹੀ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗਾਮੀ ਚੋਣਾਂ ’ਚ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ। ਉੱਤਰਾਖੰਡ ਦੀ 70 ਮੈਂਬਰੀ ਵਿਧਾਨ ਸਭਾ ਲਈ ਇਕ ਹੀ ਪੜਾਅ ’ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਚੋਣਾਂ ’ਚ ਸੂਬੇ ਦੀ ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਦਲ ਕਾਂਗਰਸ ਵਿਚਾਲੇ ਇਕ ਵਾਰ ਫਿਰ ਜ਼ਬਰਦਸਤ ਟੱਕਰ ਹੋਣ ਦੀ ਸੰਭਾਵਨਾ ਹੈ।
ਹਿਮਾਚਲ: ਜ਼ਹਿਰੀਲੀ ਸ਼ਰਾਬ ਮਾਮਲੇ ’ਚ ਸਾਬਕਾ ਪੰਚਾਇਤ ਪ੍ਰਧਾਨ ਸਣੇ ਚਾਰ ਲੋਕ ਗ੍ਰਿਫਤਾਰ
NEXT STORY