ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਨੁਰਾਗ ਠਾਕੁਰ ਅਤੇ ਬਾਂਸੁਰੀ ਸਵਰਾਜ ਸਮੇਤ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਇੰਡੀਆ ਸਮੂਹ ਅਤੇ ਐੱਨਡੀਏ ਦੇ ਸੰਸਦ ਮੈਂਬਰਾਂ ਵਿਚਾਲੇ ਹੋਏ ਧੱਕਾ-ਮੁੱਕੀ ਮਾਮਲੇ 'ਚ ਪੁਲਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। ਸ਼੍ਰੀ ਠਾਕੁਰ ਨੇ ਕਿਹਾ,''ਅਸੀਂ ਰਾਹੁਲ ਗਾਂਧੀ ਖ਼ਿਲਾਫ਼ ਦਿੱਲੀ ਪੁਲਸ ਕੋਲ ਕੁੱਟਮਾਰ ਅਤੇ ਉਕਸਾਵੇ ਦੀ ਸ਼ਿਕਾਇਤ ਦਰਜ ਕਰਵਾਈ ਹੈ।'' ਇਸ ਤੋਂ ਪਹਿਲਾਂ ਨਵੇਂ ਸੰਸਦ ਭਵਨ ਦੇ ਮਕਰ ਦੁਆਰ ਦੀਆਂ ਪੌੜੀਆਂ ਕੋਲ ਸੱਤਾਧਾਰੀ ਰਾਜਗ ਅਤੇ ਇੰਡੀਆ ਸਮੂਹ ਦੇ ਨੇਤਾਵਾਂ ਵਿਚਾਲੇ ਧੱਕਾ-ਮੁੱਕੀ 'ਚ ਭਾਜਪਾ ਦੇ 2 ਸੰਸਦ ਮੈਂਬਰ ਜ਼ਖਮੀ ਹੋ ਗਏ। ਭਾਜਪਾ ਨੇ ਰਾਹੁਲ ਗਾਂਧੀ 'ਤੇ ਧੱਕਾ ਦੇਣ ਦਾ ਦੋਸ਼ ਲਗਾਇਆ।
ਹਾਲਾਂਕਿ ਕਾਂਗਰਸ ਆਗੂਆਂ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਸ਼ਿਕਾਇਤ 'ਚ ਦੱਸਿਆ ਗਿਆ ਕਿ ਓਡੀਸ਼ਾ ਦੇ ਬਾਲਾਸੋਰ ਤੋਂ ਭਾਜਪਾ ਮੈਂਬਰ 69 ਸਾਲਾ ਪ੍ਰਤਾਪ ਸਾਰੰਗੀ ਦੇ ਸਿਰ 'ਚ ਸੱਟ ਲੱਗੀ ਹੈ। ਉੱਥੇ ਹੀ ਭਾਜਪਾ ਦੇ ਇਕ ਹੋਰ ਸੰਸਦ ਮੈਂਬਰ ਮੁਕੇਸ਼ ਰਾਜਪੂਤ ਵੀ ਜ਼ਖ਼ਮੀ ਹੋਏ ਹਨ। ਦੋਵੇਂ ਸੰਸਦ ਮੈਂਬਰਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਭਾਜਪਾ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਅਤੇ ਹੋਰ ਵਿਰੋਧੀ ਮੈਂਬਰਾਂ ਨੂੰ ਸੰਸਦ ਭਵਨ 'ਚ ਜਾਣ ਤੋਂ ਰੋਕਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਦੀ ਇਸ ਘਟਨਾ 'ਚ ਭਾਜਪਾ ਸੰਸਦ ਮੈਂਬਰ ਸਾਰੰਗੀ ਅਤੇ ਰਾਜਪੂਤ ਨੂੰ ਫੋਨ ਕਰ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਦੋਵੇਂ ਹੀ ਸੰਸਦ ਮੈਂਬਰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਦਾਖ਼ਲ ਹਨ। ਦੋਵਾਂ ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਫੋਨ ਕਰ ਕੇ ਪੁੱਛਿਆ ਜ਼ਖ਼ਮੀ ਸੰਸਦ ਮੈਂਬਰਾਂ ਦਾ ਹਾਲ-ਚਾਲ
NEXT STORY