ਬੈਂਗਲੁਰੂ : ਕਰਨਾਟਕ ਵਿੱਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਮੰਗਲਵਾਰ ਨੂੰ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਨੁੱਖੀ ਮੈਟਾਪਨੀਓਮੋਵਾਇਰਸ (HMPV) ਨੂੰ ਹਲਕੇ ਵਿੱਚ ਨਾ ਲੈਣ, ਕਿਉਂਕਿ ਚੀਨ ਵਿੱਚ ਵਾਇਰਸ ਦਾ ਪ੍ਰਕੋਪ ਵਧ ਗਿਆ ਹੈ। ਬੈਂਗਲੁਰੂ ਵਿੱਚ ਦੋ ਬੱਚਿਆਂ ਦੇ HMPV ਨਾਲ ਸੰਕਰਮਿਤ ਪਾਏ ਜਾਣ ਦੇ ਮੱਦੇਨਜ਼ਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਦੀ ਉਪਲਬਧਤਾ ਅਤੇ ‘ਆਈਸੀਯੂ ਬੈੱਡਾਂ’ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ - ਰਾਮ ਮੰਦਰ ਦੀ ਸੁਰੱਖਿਆ 'ਚ ਵੱਡੀ ਕੁਤਾਹੀ: ਵਿਅਕਤੀ ਦੀ ਹਰਕਤ ਦੇਖ ਪੈ ਗਿਆ ਰੌਲਾ, ਪੁਲਸ ਨੇ ਤੁਰੰਤ ਕੀਤਾ ਗ੍ਰਿਫ਼ਤਾਰ
ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਸ਼ੋਕ ਨੇ ਕਿਹਾ ਕਿ ਸਿਹਤ ਮੰਤਰੀ ਦਿਨੇਸ਼ ਗੁੰਡੂ ਰਾਓ ਵੱਲੋਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਦਾ ਮਕਸਦ ਇਹ ਸੀ ਕਿ ਲੋਕ ਘਬਰਾਉਣ ਨਾ। ਹਾਲਾਂਕਿ, ਕਿਸੇ ਵੀ ਵਾਇਰਸ ਨੂੰ ਹਲਕੇ ਤੌਰ 'ਤੇ ਨਹੀਂ ਲਿਆ ਜਾਣਾ ਚਾਹੀਦਾ, ਅਜਿਹੇ ਸਮੇਂ ਜਦੋਂ ਜਨਤਾ ਨੂੰ ਇਸ ਬਾਰੇ ਕੁਝ ਨਹੀਂ ਪਤਾ ਹੁੰਦਾ। ਭਾਜਪਾ ਨੇਤਾ ਨੇ ਰੇਖਾਂਕਿਤ ਕੀਤਾ ਕਿ ਐੱਚਐੱਮਪੀਵੀ ਦਾ ਪ੍ਰਕੋਪ ਵੀ ਚੀਨ ਵਿੱਚ ਸ਼ੁਰੂ ਹੋਇਆ ਸੀ ਅਤੇ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਕਿ ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕੇਂਦਰ ਪਹਿਲਾਂ ਹੀ ਰਾਜਾਂ ਨੂੰ ਵਾਇਰਸ ਬਾਰੇ ਚੇਤਾਵਨੀ ਦੇ ਚੁੱਕਾ ਹੈ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਰਾਜ ਦਾ ਵਿਸ਼ਾ ਹੈ, ਇਸ ਲਈ ਸੂਬਾ ਸਰਕਾਰ ਨੂੰ ਹਸਪਤਾਲਾਂ ਵਿੱਚ ਤੁਰੰਤ ਪ੍ਰਬੰਧ ਕਰਨੇ ਚਾਹੀਦੇ ਹਨ। ਇਹ ਵਾਇਰਸ ਫੇਫੜਿਆਂ ਨੂੰ ਨਿਸ਼ਾਨਾ ਬਣਾਉਂਦਾ ਹੈ, ਇਸ ਲਈ ਸਾਨੂੰ ਹੋਰ 'ਆਈਸੀਯੂ' ਅਤੇ ਆਕਸੀਜਨ ਦੀ ਲੋੜ ਹੁੰਦੀ ਹੈ। ਸ਼ੋਕ ਨੇ ਕਿਹਾ, ''ਕੋਵਿਡ-19 ਮਹਾਂਮਾਰੀ ਦੌਰਾਨ ਆਕਸੀਜਨ ਭੰਡਾਰ ਦੀ ਵਿਵਸਥਾ ਕੀਤੀ ਗਈ ਸੀ ਪਰ ਹੁਣ ਸਾਨੂੰ ਇਸ ਗੱਲ ਦੀ ਜਾਂਚ ਕਰਨ ਦੀ ਲੋੜ ਹੈ ਕਿ ਕੀ ਉਹ ਕਿਹੜੀ ਸਥਿਤੀ ਵਿੱਚ ਹਨ। ਸਾਰੇ ਹਸਪਤਾਲਾਂ ਵਿੱਚ ਆਕਸੀਜਨ ਨਾਲ ਲੈਸ ਬੈੱਡ ਵਧਾਏ ਜਾਣੇ ਚਾਹੀਦੇ ਹਨ।''
ਇਹ ਵੀ ਪੜ੍ਹੋ - ਇਸ ਸਾਲ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ ਦੀਆਂ ਤਾਰੀਖ਼ਾਂ
ਭਾਜਪਾ ਆਗੂ ਨੇ ਕਿਹਾ ਕਿ ਲੋਕ ਕਹਿੰਦੇ ਹਨ ਕਿ ਐੱਚਐੱਮਪੀਵੀ ਬੱਚਿਆਂ ਨੂੰ ਪ੍ਰਭਾਵਿਤ ਕਰ ਰਹੀ ਹੈ ਪਰ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਕਮਜ਼ੋਰ ਫੇਫੜਿਆਂ ਵਾਲੇ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅਸ਼ੋਕ ਨੇ ਕਿਹਾ, ''ਸਾਨੂੰ ਪਹਿਲਾਂ ਤੋਂ ਤਿਆਰ ਰਹਿਣਾ ਚਾਹੀਦਾ ਹੈ, ਨਾ ਕਿ ਜਦੋਂ ਕੋਈ ਮਹਾਂਮਾਰੀ ਸਾਹਮਣੇ ਆ ਜਾਵੇ। ਅਧਿਕਾਰੀਆਂ ਨੂੰ ਇਹ ਦੱਸਿਆ ਜਾਵੇ ਕਿ ਇਸ ਨਾਲ ਕਿਵੇਂ ਨਜਿੱਠਣਾ ਹੈ ਅਤੇ ਹਸਪਤਾਲਾਂ ਵਿੱਚ ਉਪਲਬਧ ਸਿਹਤ ਸਹੂਲਤਾਂ ਦਾ ‘ਆਡਿਟ’ ਕਰਵਾਇਆ ਜਾਣਾ ਚਾਹੀਦਾ ਹੈ।''
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਨਖ਼ਾਹ ਵਧਾਉਣ ਤੋਂ ਇਨਕਾਰ 'ਤੇ ਕਰਮਚਾਰੀ ਨੇ ਬਾਈਕ ਸ਼ੋਅਰੂਮ 'ਚ ਕੀਤੀ 6 ਲੱਖ ਦੀ ਚੋਰੀ
NEXT STORY