ਨਵੀਂ ਦਿੱਲੀ- ਭਾਵੇਂ ਹੀ ਭਾਜਪਾ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਖ਼ਤ ਮੁਕਾਬਲੇ ’ਚ ਲੱਗੀ ਹੋਈ ਹੈ ਅਤੇ ਮੌਜੂਦਾ ਸੰਸਦ ਮੈਂਬਰਾਂ ਨੂੰ ਮੈਦਾਨ ਵਿਚ ਉਤਾਰ ਰਹੀ ਹੈ, ਪਰ ਉਸ ਦੀ ਸਿਖਰਲੀ ਲੀਡਰਸ਼ਿਪ ਮਈ, 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕੁਝ ਸਾਬਕਾ ਮੁੱਖ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਨ ਬਾਰੇ ਵਿਚਾਰ ਕਰ ਰਹੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਮੰਡੀ ਲੋਕ ਸਭਾ ਸੀਟ ਤੋਂ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਉਹ ਕਾਫੀ ਭਰੋਸੇਯੋਗ ਹਨ ਅਤੇ ਆਰ. ਐੱਸ. ਐੱਸ. ਦੇ ਭਰੋਸੇਮੰਦ ਵਿਅਕਤੀ ਵੀ ਹਨ। ਉਨ੍ਹਾਂ ਨੂੰ ਰਾਸ਼ਟਰੀ ਰਾਜਨੀਤੀ ਵਿਚ ਲਿਆਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਵੀ ਕੌਮੀ ਸਿਆਸਤ ਵਿਚ ਲਿਆਂਦਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਉਨ੍ਹਾਂ ਦਾ ਤਾਕਤਵਰ ਨੇਤਾ ਬੀ. ਐੱਸ. ਯੇਦੀਯੁਰੱਪਾ ਨਾਲ ਝਗੜਾ ਚੱਲ ਰਿਹਾ ਹੈ ਅਤੇ ਭਾਜਪਾ ਇਸ ਝਗੜੇ ਕਾਰਨ ਰਾਜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਵਿਚ ਅਸਮਰੱਥ ਹੈ। ਯੇਦੀਯੁਰੱਪਾ ਇਸ ਗੱਲ ’ਤੇ ਜ਼ੋਰ ਦੇ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਜਾਵੇ।
ਅਜਿਹੀਆਂ ਖਬਰਾਂ ਹਨ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਵੀ ਲੋਕ ਸਭਾ ਚੋਣਾਂ ਲੜਨ ਲਈ ਕਿਹਾ ਜਾ ਸਕਦਾ ਹੈ। ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਦੇਬ ਦੇ ਨਾਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਹਾਲਾਂਕਿ ਉਹ ਇਸ ਸਮੇਂ ਰਾਜ ਸਭਾ ਦੇ ਮੈਂਬਰ ਹਨ। ਇਨ੍ਹਾਂ ਦੋਵਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਵਿਰੋਧੀ ਰਿਪੋਰਟਾਂ ਕਾਰਨ ਹਟਾ ਦਿੱਤਾ ਗਿਆ ਸੀ। ਆਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ, ਮਹਾਰਾਸ਼ਟਰ ਦੇ ਸਾਬਕਾ ਸੀ. ਐੱਮ. ਨਰਾਇਣ ਰਾਣੇ ਅਤੇ ਝਾਰਖੰਡ ਦੇ ਅਰਜੁਨ ਮੁੰਡਾ ਇਸ ਸਮੇਂ ਮੋਦੀ ਸਰਕਾਰ ਦੇ ਮੈਂਬਰ ਹਨ। ਇਹ ਵੱਖਰੀ ਗੱਲ ਹੈ ਕਿ ਸਦਾਨੰਦ ਗੌੜਾ (ਕਰਨਾਟਕ) ਅਤੇ ਰਮੇਸ਼ ਪੋਖਰਿਆਲ ਨਿਸ਼ੰਕ (ਉਤਰਾਖੰਡ) ਵਰਗੇ ਕੁਝ ਸਾਬਕਾ ਮੁੱਖ ਮੰਤਰੀਆਂ ਨੂੰ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਤੋਂ ਬਾਅਦ ਹਟਾ ਦਿੱਤਾ ਗਿਆ ਸੀ। ਉਨ੍ਹਾਂ ਵਿਚੋਂ ਕੁਝ ਜਿਵੇਂ ਝਾਰਖੰਡ ਦੇ ਰਘੁਬਰ ਦਾਸ ਅਤੇ ਆਨੰਦੀ ਬੇਨ ਪਟੇਲ ਨੇ ਰਾਜਪਾਲ ਵਜੋਂ ਓਡਿਸ਼ਾ ਅਤੇ ਯੂ. ਪੀ. ਰਾਜ ਭਵਨ ਵਿਚ ਥਾਂ ਬਣਾਈ। ਅਜਿਹੇ ਸੰਕੇਤ ਹਨ ਕਿ ਮੌਜੂਦਾ ਦੌਰ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਨ੍ਹਾਂ ਵਿਚੋਂ ਕੁਝ ਨੂੰ ਕੇਂਦਰ ਵਿਚ ਲਿਆਂਦਾ ਜਾ ਸਕਦਾ ਹੈ।
SFJ ਕੈਨੇਡਾ 'ਚ ਮੁੜ ਰੈਫਰੰਡਮ ਦੀ ਕਰ ਰਿਹੈ ਤਿਆਰੀ, ਸਖ਼ਤ ਐਕਸ਼ਨ ਦੀ ਰੌਂਅ 'ਚ ਭਾਰਤ
NEXT STORY