ਨਾਗਪੁਰ : ਨਾਗਪੁਰ ਵਿੱਚ ਹੋ ਰਹੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਇੱਕ ਸਮੂਹ ਨਾਲ ਹੋਈ ਝੜਪ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ ਉਮੀਦਵਾਰ ਜ਼ਖਮੀ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਵੀਰਵਾਰ ਨੂੰ ਪੁਲਸ ਵਲੋਂ ਦਿੱਤੀ ਗਈ ਹੈ। ਇਹ ਘਟਨਾ ਬੁੱਧਵਾਰ ਅੱਧੀ ਰਾਤ ਦੇ ਕਰੀਬ ਵਾਪਰੀ ਹੈ। ਇਸ ਦੌਰਾਨ ਪੁਲਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਅਸਲ ਵਿੱਚ ਕੀ ਹੋਇਆ ਸੀ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! 3 ਦਿਨ ਮਹਾਰਾਸ਼ਟਰ ਦੇ ਇਨ੍ਹਾਂ ਸ਼ਹਿਰਾਂ 'ਚ ਨਹੀਂ ਮਿਲੇਗੀ ਸ਼ਰਾਬ
ਭਾਜਪਾ ਦੀ ਨਾਗਪੁਰ ਇਕਾਈ ਦੇ ਮੁਖੀ ਦਯਾਸ਼ੰਕਰ ਤਿਵਾੜੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਾਗਪੁਰ ਨਗਰ ਨਿਗਮ ਦੇ ਵਾਰਡ ਨੰਬਰ 11 ਤੋਂ ਭਾਜਪਾ ਉਮੀਦਵਾਰ ਭੂਸ਼ਣ ਸ਼ਿੰਗਾਣੇ ਨੂੰ ਜਦੋਂ ਪਤਾ ਲੱਗਾ ਕਿ ਕੁਝ ਸਮਾਜ ਵਿਰੋਧੀ ਅਨਸਰ ਮਾਹੌਲ ਖ਼ਰਾਬ ਕਰਨ ਅਤੇ ਪੈਸੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਉਹ ਗੋਰੇਵਾੜਾ ਖੇਤਰ ਵਿੱਚ ਗਏ। ਉਨ੍ਹਾਂ ਕਿਹਾ ਕਿ ਜਦੋਂ ਸ਼ਿੰਗਨੇ ਉੱਥੇ ਪਹੁੰਚੇ ਤਾਂ ਉਨ੍ਹਾਂ 'ਤੇ ਕਥਿਤ ਤੌਰ 'ਤੇ 100 ਤੋਂ ਵੱਧ ਲੋਕਾਂ ਦੀ ਭੀੜ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਇੱਕ ਵਿਅਕਤੀ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਨਾਗਪੁਰ ਸਮੇਤ ਮਹਾਰਾਸ਼ਟਰ ਵਿੱਚ 29 ਨਗਰ ਨਿਗਮਾਂ ਲਈ ਵੋਟਿੰਗ ਵੀਰਵਾਰ ਸਵੇਰ ਤੋਂ ਹੀ ਜਾਰੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਿਸ਼ਾਨੇ 'ਤੇ ਭਾਰਤੀ ਏਜੰਟ ! 5 ਲੱਖ ਡਾਲਰ ਦੀ ਫਿਰੌਤੀ ਦੀ ਡਿਮਾਂਡ ਮਗਰੋਂ ਫਾਇਰਿੰਗ, ਕੈਨੇਡਾ ਛੱਡਣ ਨੂੰ ਹੋਏ ਮਜਬੂਰ
NEXT STORY