ਧਨਬਾਦ- ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਨੌਜਵਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਰੋੜਾਂ ਨੌਜਵਾਨ ਰੁਜ਼ਗਾਰ ਹਾਸਲ ਕਰਨ ’ਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਐਤਵਾਰ ਇੱਥੇ ਆਪਣੇ ਸੰਬੋਧਨ ਦੌਰਾਨ ਗਾਂਧੀ ਨੇ ਕਿਹਾ ਕਿ ਅਸੀਂ ਭਾਰਤ ਜੋੜੋ ਯਾਤਰਾ ’ਚ ‘ਨਿਆਏ ’ ਸ਼ਬਦ ਜੋੜਿਆ ਹੈ। ਇਸ ਦੇ ਦੋ-ਤਿੰਨ ਵੱਡੇ ਕਾਰਨ ਹਨ। ਅੱਜ ਦੇਸ਼ ਵਿੱਚ ਆਰਥਿਕ ਬੇਇਨਸਾਫ਼ੀ ਹੋ ਰਹੀ ਹੈ। ਦੇਸ਼ ਦੀ ਪੂੰਜੀ ਚੋਣਵੇਂ ਦੋ-ਤਿੰਨ ਅਰਬਪਤੀਆਂ ਨੂੰ ਦਿੱਤੀ ਜਾ ਰਹੀ ਹੈ। ਜੀ. ਐੱਸ. ਟੀ. ਅਤੇ ਨੋਟਬੰਦੀ ਕਾਰਨ ਦੇਸ਼ ਵਿੱਚ ਬੇਰੁਜ਼ਗਾਰੀ ਫੈਲੀ ਹੋਈ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ ਨੇ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ। ਇਹ ਯਾਤਰਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਹੈ। ਉਨ੍ਹਾਂ ਝਾਰਖੰਡ ਦੇ ਆਦਿਵਾਸੀਆਂ ਦੀ ਚਰਚਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਦਿਵਾਸੀਆਂ ਦੇ ‘ਜਲ, ਜੰਗਲ ਅਤੇ ਜ਼ਮੀਨ’ ਦੀ ਰਾਖੀ ਕਰਦੀ ਰਹੀ ਹੈ। ਭਵਿੱਖ ਵਿੱਚ ਵੀ ਕਰਦੀ ਰਹੇਗੀ। ਕਾਂਗਰਸ ਨੇ ਨਫਰਤ ਦੇ ਬਾਜ਼ਾਰ ਵਿੱਚ ਮੁਹੱਬਤ ਦੀ ਦੁਕਾਨ ਖੋਲ੍ਹ ਦਿੱਤੀ ਹੈ।
ਚੰਡੀਗੜ੍ਹ ਮੇਅਰ ਚੋਣ : ਤੁਰੰਤ ਸੁਣਵਾਈ ਦੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
NEXT STORY