ਨੈਸ਼ਨਲ ਡੈਸਕ - ਹੇਮੰਤ ਸੋਰੇਨ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਜਾਣ ਨੂੰ ਲੈ ਕੇ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ 'ਤੇ ਤੰਜ ਕਸਦਿਆਂ ਕਿਹਾ, ਵਿਰੋਧੀ ਧਿਰ ਮੁਕਤ ਸੰਸਦ, ਲੋਕਤੰਤਰ ਮੁਕਤ ਭਾਰਤ, ਸਵਾਲ ਮੁਕਤ ਮੀਡੀਆ ਅਤੇ ਸਦਭਾਵਨਾ ਮੁਕਤ ਜਨਤਾ - ਇਹ ਭਾਜਪਾ ਸਰਕਾਰ ਦਾ ਉਦੇਸ਼ ਹੈ।
ਇਹ ਵੀ ਪੜ੍ਹੋ - ਸੋਰੇਨ ਦੀ ਗ੍ਰਿਫ਼ਤਾਰੀ 'ਤੇ ਬੋਲੇ ਰਾਹੁਲ, ਕਿਹਾ- BJP ਲੋਕਤੰਤਰ ਨੂੰ ਕਰ ਰਹੀ ਤਬਾਹ
ਉਨ੍ਹਾਂ ਕਿਹਾ, ਸਾਰੇ ਸੂਬਿਆਂ ਵਿੱਚ ਇੱਕ-ਇੱਕ ਕਰਕੇ ਸਰਕਾਰਾਂ ਨੂੰ ਡੇਗਿਆ ਜਾ ਰਿਹਾ ਹੈ। ਵਿਰੋਧੀ ਨੇਤਾਵਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜੋ ਭਾਜਪਾ ਵਿੱਚ ਸ਼ਾਮਲ ਨਹੀਂ ਹੋਵੇਗਾ, ਉਹ ਜੇਲ੍ਹ ਜਾਵੇਗਾ। ਈਡੀ ਲਗਾ ਕੇ ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਜੀ ਨੂੰ ਪਰੇਸ਼ਾਨ ਕਰਨਾ ਅਤੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਕਰਨਾ ਇਸ ਭੈੜੀ ਮੁਹਿੰਮ ਦਾ ਹਿੱਸਾ ਹੈ। ਭਾਜਪਾ ਨੂੰ ਇਹ ਭਰਮ ਹੈ ਕਿ ਉਹ 140 ਕਰੋੜ ਲੋਕਾਂ ਦੀ ਆਵਾਜ਼ ਨੂੰ ਕੁਚਲ ਸਕਦੀ ਹੈ। ਜਨਤਾ ਹਰ ਜ਼ੁਲਮ ਦਾ ਜਵਾਬ ਦੇਵੇਗੀ।
ਇਹ ਵੀ ਪੜ੍ਹੋ - ਅੰਤਰਿਮ ਬਜਟ 'ਚ 'C2+50 ਫੀਸਦੀ' ਫਾਰਮੂਲੇ 'ਤੇ ਫਸਲੀ MSP ਦਾ ਕੀਤਾ ਜਾਵੇ ਐਲਾਨ: ਕਿਸਾਨ ਸੰਗਠਨ
ਦੱਸ ਦਈਏ ਕਿ ਹੇਮੰਤ ਸੋਰੇਨ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਹੋਈ ਹੈ। ਇਸ ਤੋਂ ਪਹਿਲਾਂ ਰਾਜ ਭਵਨ ਪਹੁੰਚ ਕੇ ਹੇਮੰਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਰਾਜਪਾਲ ਨੇ ਸਵੀਕਾਰ ਕਰ ਲਿਆ। ਉਨ੍ਹਾਂ ਦੀ ਥਾਂ ਚੰਪਈ ਸੋਰੇਨ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਹੈ। ਚੰਪਈ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੋਰੇਨ ਦੀ ਗ੍ਰਿਫ਼ਤਾਰੀ 'ਤੇ ਬੋਲੇ ਰਾਹੁਲ, ਕਿਹਾ- BJP ਲੋਕਤੰਤਰ ਨੂੰ ਕਰ ਰਹੀ ਤਬਾਹ
NEXT STORY