ਨਬਰੰਗਪੁਰ (ਓਡਿਸ਼ਾ), (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ ਵੱਲੋਂ ਪੈਦਾ ਕੀਤੇ ਗਏ ‘ਰਾਜਨੀਤੀ ’ਚ ਭਰੋਸੇਯੋਗਤਾ ਦੇ ਸੰਕਟ’ ਨੂੰ ਖ਼ਤਮ ਕੀਤਾ ਅਤੇ ਵਾਅਦਿਆਂ ਨੂੰ ਪੂਰਾ ਕਰ ਕੇ ਲੋਕਾਂ ਦਾ ਵਿਸ਼ਵਾਸ ਹਾਸਲ ਕੀਤਾ। ਰੱਖਿਆ ਮੰਤਰੀ ਸਿੰਘ 4 ਲੋਕ ਸਭਾ ਹਲਕਿਆਂ ਨਬਰੰਗਪੁਰ, ਕਾਲਾਹਾਂਡੀ, ਕੋਰਾਪੁਟ ਅਤੇ ਬੋਲਾਂਗੀਰ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ ਦਾ ਨੇਤਾਵਾਂ ਤੋਂ ਭਰੋਸਾ ਉੱਠ ਗਿਆ ਸੀ ਪਰ ਭਾਜਪਾ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਸ ਤਰ੍ਹਾਂ ਰਾਜਨੀਤੀ ਵਿਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਹੋਇਆ ਹੈ। ਜਨਤਾ ਨੂੰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਭਰੋਸਾ ਹੈ।
ਸਿੰਘ ਨੇ ਕਾਂਗਰਸ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਚੋਣਾਂ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ‘ਭੁੱਲ’ ਜਾਂਦੀ ਹੈ ਅਤੇ ਇਸ ਲਈ ਲੋਕਾਂ ਦਾ ਨੇਤਾਵਾਂ ਤੋਂ ‘ਭਰੋਸਾ’ ਉੱਠ ਗਿਆ ਸੀ। ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2014 ’ਚ ਸੱਤਾ ਵਿਚ ਆਉਣ ਤੋਂ ਬਾਅਦ ਹਾਲਾਤ ਬਦਲੇ ਹਨ। ਤੁਸੀਂ ਸਾਡੇ ਚੋਣ ਮੈਨੀਫੈਸਟੋ ਨੂੰ ਦੇਖ ਸਕਦੇ ਹੋ ਅਤੇ ਤੁਹਾਨੂੰ ਪਤਾ ਲੱਗੇਗਾ ਕਿ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ।
ਹਾਈ ਕੋਰਟ ਨੇ ਮੇਇਤੀ ਭਾਈਚਾਰੇ ਨੂੰ ਐੱਸ. ਟੀ. ਸੂਚੀ ’ਚ ਸ਼ਾਮਲ ਕਰਨ ਦੇ ਹੁਕਮ ਨੂੰ ਕੀਤਾ ਰੱਦ
NEXT STORY