ਨਵੀਂ ਦਿੱਲੀ- ਪੱਛਮੀ ਬੰਗਾਲ 'ਚ ਸ਼ਾਨਦਾਰ ਜਿੱਤ ਦਰਜ ਕਰ ਕੇ 15 ਸਾਲਾਂ ਤੋਂ ਚੱਲਦੀ ਆ ਰਹੀ ਮਮਤਾ ਦੀ ਸਰਕਾਰ ਨੂੰ ਡੇਗਣ ਵਾਲੀ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਇਕ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਆਪਣੇ ਵਿਧਾਇਕ ਦਲ ਦੇ ਨੇਤਾਵਾਂ ਦੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੇਂਦਰੀ ਨਿਰੀਖਕਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਫੈਸਲਾ ਸੋਮਵਾਰ ਨੂੰ ਆਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲਿਆ ਗਿਆ ਹੈ।
ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਜਿੱਤ ਦਰਜ ਕਰਨ ਤੋਂ ਬਾਅਦ, ਭਾਜਪਾ ਨੇ ਉੱਥੇ ਮੁੱਖ ਮੰਤਰੀ ਦੇ ਚਿਹਰੇ ਜਾਂ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦਿੱਗਜ ਨੇਤਾਵਾਂ ਨੂੰ ਭੇਜਿਆ ਹੈ। ਪਾਰਟੀ ਨੇ ਪੱਛਮੀ ਬੰਗਾਲ 'ਚ ਕੇਂਦਰੀ ਆਬਜ਼ਰਵਰ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਦਕਿ ਕੋ-ਆਬਜ਼ਰਵਰ ਵਜੋਂ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਨਿਯੁਕਤ ਕੀਤਾ ਹੈ।
ਇਸ ਤੋਂ ਇਲਾਵਾ ਅਸਾਮ ਵਿੱਚ ਲਗਾਤਾਰ ਤੀਜੀ ਵਾਰ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ, ਉੱਥੇ ਨੇਤਾ ਦੀ ਚੋਣ ਲਈ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਕੇਂਦਰੀ ਆਬਜ਼ਰਵਰ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੋ-ਆਬਜ਼ਰਵਰ ਐਲਾਨਿਆ ਗਿਆ ਹੈ।

ਇਹ ਆਬਜ਼ਰਵਰ ਜਲਦੀ ਹੀ ਦੋਵਾਂ ਸੂਬਿਆਂ ਦਾ ਦੌਰਾ ਕਰਨਗੇ ਅਤੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਬਾਅਦ ਹੀ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ ਕਿ ਦੋਵਾਂ ਸੂਬਿਆਂ 'ਚ ਭਾਜਪਾ ਸਰਕਾਰ ਦੀ ਕਮਾਨ ਕਿਸ ਦੇ ਹੱਥ ਹੋਵੇਗੀ ਤੇ ਕਿਸ ਨੂੰ ਮੁੱਖ ਮੰਤਰੀ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ- ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Air India ਦੀ ਫਲਾਈਟ 'ਚ ਚੋਰੀ! ਯਾਤਰੀ ਦਾ ਖੁੱਲ੍ਹਾ ਮਿਲਿਆ ਬੈਗ, ਮਹਿੰਗੀ ਘੜੀ ਤੇ ਪਰਫਿਊਮ ਗ਼ਾਇਬ
NEXT STORY