ਨਵੀਂ ਦਿੱਲੀ- ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਭਾਜਪਾ ਦੇ ਦੋ ਨੇਤਾਵਾਂ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ 'ਮੋਦੀ ਸਰਨੇਮ' ਸਬੰਧੀ ਉਨ੍ਹਾਂ ਦੀ ਟਿੱਪਣੀ ਨੂੰ ਲੈ ਕੇ ਹੋਰ ਪਿਛਲਾ ਵਰਗ (OBC) ਦਾ ਅਪਮਾਨ ਕਰਨ ਦਾ ਇਲਜ਼ਾਮ ਲਾਇਆ। ਸਿੱਬਲ ਨੇ ਸ਼ਨੀਵਾਰ ਨੂੰ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਅਜਿਹੇ ਬੇਤੁਕੇ ਇਲਜ਼ਾਮ ਲਾ ਕੇ ਤੁਸੀਂ ਸਾਡੀ ਅਕਲ ਦਾ ਅਪਮਾਨ ਕਰ ਰਹੇ ਹੋ।
ਇਹ ਵੀ ਪੜ੍ਹੋ- 'ਮੋਦੀ ਸਰਨੇਮ' ਟਿੱਪਣੀ: ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਸੁਣਾਈ 2 ਸਾਲ ਦੀ ਸਜ਼ਾ
ਦਰਅਸਲ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਨੂੰ ਇਕ ਪੱਤਰਕਾਰ ਸੰਮੇਲਨ ਵਿਚ ਗਾਂਧੀ 'ਤੇ OBC ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਸੀ। ਸਿੱਬਲ ਨੇ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਕਿ ਧਰਮਿੰਦਰ ਪ੍ਰਧਾਨ, ਅਨੁਰਾਗ ਠਾਕੁਰ: 'ਰਾਹੁਲ ਨੇ OBC ਦਾ ਅਪਮਾਨ ਕੀਤਾ। ਇਸ ਤਰ੍ਹਾਂ ਦੇ ਬੇਤੁਕੇ ਇਲਜ਼ਾਮ ਲਾ ਕੇ ਤੁਸੀਂ ਸਾਡੀ ਅਕਲ ਦਾ ਅਪਮਾਨ ਕਰ ਰਹੇ ਹੋ। ਦੱਸ ਦੇਈਏ ਕਿ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੇ ਪਹਿਲੇ ਅਤੇ ਦੂਜੇ ਕਾਰਜਕਾਲ ਵਿਚ ਕੇਂਦਰੀ ਮੰਤਰੀ ਰਹੇ ਸਿੱਬਲ ਨੇ ਪਿਛਲੇ ਸਾਲ ਮਈ 'ਚ ਕਾਂਗਰਸ ਛੱਡ ਦਿੱਤੀ ਸੀ ਅਤੇ ਸਮਾਜਵਾਦੀ ਪਾਰਟੀ ਦੇ ਸਮਰਥਨ ਤੋਂ ਆਜ਼ਾਦ ਉਮੀਦਵਾਰ ਦੇ ਰੂਪ 'ਚ ਰਾਜ ਸਭਾ ਮੈਂਬਰ ਚੁਣੇ ਗਏ ਸਨ।
ਇਹ ਵੀ ਪੜ੍ਹੋ- ਰਾਹੁਲ ਇਕੱਲੇ ਨਹੀਂ, ਮਾਂ ਸੋਨੀਆ ਅਤੇ ਦਾਦੀ ਇੰਦਰਾ ਗਾਂਧੀ ਦੀ ਵੀ ਗਈ ਸੀ ਮੈਂਬਰਸ਼ਿਪ
ਦੱਸ ਦੇਈਏ ਕਿ ਸੂਰਤ ਦੀ ਇਕ ਅਦਾਲਤ ਵਲੋਂ ਮਾਣਹਾਨੀ ਦੇ ਇਕ ਮਾਮਲੇ 'ਚ ਸਜ਼ਾ ਸੁਣਾਏ ਜਾਣ ਮਗਰੋਂ ਕੇਰਲ ਦੇ ਵਾਇਨਾਡ ਸੰਸਦੀ ਸੀਟ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਲਈ ਅਯੋਗ ਐਲਾਨ ਕਰ ਦਿੱਤਾ। ਲੋਕ ਸਭਾ ਸਕੱਤਰੇਤ ਵਲੋਂ ਜਾਰੀ ਨੋਟੀਫ਼ਿਕੇਸ਼ਨ 'ਚ ਕਿਹਾ ਗਿਆ ਕਿ ਗਾਂਧੀ ਦੀ ਅਯੋਗਤਾ ਸਬੰਧੀ ਆਦੇਸ਼ 23 ਮਾਰਚ ਤੋਂ ਪ੍ਰਭਾਵ ਹੋਵੇਗਾ। ਸੂਰਤ ਦੀ ਇਕ ਅਦਾਲਤ ਨੇ 'ਮੋਦੀ ਸਰਨੇਮ' ਸਬੰਧੀ ਟਿੱਪਣੀ ਨੂੰ ਲੈ ਕੇ ਰਾਹੁਲ ਗਾਂਧੀ ਖਿਲਾਫ਼ 2019 'ਚ ਦਰਜ ਅਪਰਾਧਕ ਮਾਣਹਾਨੀ ਦੇ ਇਕ ਮਾਮਲੇ 'ਚ ਉਨ੍ਹਾਂ ਨੂੰ ਵੀਰਵਾਰ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਫ਼ਿਲਹਾਲ ਅਦਾਲਤ ਨੇ ਰਾਹੁਲ ਨੂੰ ਜ਼ਮਾਨਤ ਵੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਸਜ਼ਾ ਦੇ ਅਮਲ 'ਤੇ 30 ਦਿਨਾਂ ਤੱਕ ਲਈ ਰੋਕ ਵੀ ਲਾ ਦਿੱਤੀ, ਤਾਂ ਕਿ ਉਹ ਫ਼ੈਸਲੇ ਨੂੰ ਚੁਣੌਤੀ ਦੇ ਸਕਣ।
ਇਹ ਵੀ ਪੜ੍ਹੋ- 'ਮੋਦੀ ਸਰਨੇਮ' ਮਾਮਲੇ 'ਚ ਸਜ਼ਾ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ
ਪੁੱਤਰ ਦੀਆਂ ਯਾਦਾਂ ਨੂੰ ਜ਼ਿੰਦਾ ਰੱਖਣ ਲਈ ਮਾਪਿਆਂ ਅਪਣਾਇਆ ਅਨੋਖਾ ਤਰੀਕਾ, ਕਬਰ ’ਤੇ ਲਾਇਆ QR ਕੋਡ
NEXT STORY